ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ‘ਚ ਇਹ ਬਦਲਾਅ ਪਿਛਲੇ ਕੁਝ ਦਿਨਾਂ ‘ਚ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਹੋਇਆ ਹੈ।
ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ ਸ਼ੁੱਕਰਵਾਰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਸੀ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਜਿਸ ਕਾਰਨ ਮੌਸਮ ‘ਚ ਇਹ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ 16 ਮਾਰਚ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ ਵਧੇਗਾ। ਜਿਸ ਤੋਂ ਬਾਅਦ ਗਰਮੀ ਵਧੇਗੀ।
Published on: ਮਾਰਚ 15, 2025 8:38 ਪੂਃ ਦੁਃ