ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਫਿਨਲੈਂਡ ਸਿਖਲਾਈ ਲਈ ਜਾਣ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਵਫ਼ਦ ਨੂੰ ਅੱਜ ਰਵਾਨਾ ਕੀਤਾ ਜਾਵੇਗਾ। CM ਮਾਨ ਖੁਦ ਇਸ ਵਫਦ ਨੂੰ ਰਵਾਨਾ ਕਰਨਗੇ। ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ।
ਇਸ ਸੰਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਸਵੇਰੇ 10.30 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਿਰਕਤ ਕਰਨਗੇ। ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਰਜਸ ਦੀ ਸਿਖਲਾਈ ਲਈ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵੱਖ ਵੱਖ ਉੱਚ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ।
ਪੰਜਾਬ ਸਰਕਾਰ ਵੱਲੋਂ ਫਿਨਲੈਂਡ ਭੇਜਿਆ ਜਾਣ ਵਾਲਾ ਇਹ ਦੂਜਾ ਬੈਚ ਹੈ, ਜਿਸ ਨੂੰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੇ ਤਹਿਤ, ਸਰਕਾਰ ਨੇ ਤੁਰਕੂ ਯੂਨੀਵਰਸਿਟੀ ਨਾਲ ਇੱਕ MOU ਕੀਤਾ ਹੈ। ਜਿਸ ਤਹਿਤ ਅਧਿਆਪਕਾਂ ਨੂੰ ਇੱਕ ਹਫ਼ਤੇ ਦੀ ਸਿਖਲਾਈ ਪੰਜਾਬ ਵਿੱਚ ਅਤੇ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ।ਜਿਨ੍ਹਾਂ ਅਧਿਆਪਕਾਂ ਨੂੰ ਸਰਕਾਰ ਸਿਖਲਾਈ ‘ਤੇ ਭੇਜ ਰਹੀ ਹੈ। ਉਨ੍ਹਾਂ ਦੀ ਸੇਵਾਮੁਕਤੀ ‘ਚ ਅਜੇ ਲੰਮਾ ਸਮਾਂ ਹੈ। ਸਰਕਾਰ ਨੇ ਸਿਖਲਾਈ ਵਿੱਚ ਸ਼ਾਮਲ ਹੋਣ ਲਈ ਅਧਿਆਪਕਾਂ ਦੀ ਵੱਧ ਤੋਂ ਵੱਧ ਉਮਰ 43 ਸਾਲ ਨਿਰਧਾਰਤ ਕੀਤੀ ਸੀ। ਸਰਕਾਰ ਨੇ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਦੀ ਉਮਰ 31 ਜਨਵਰੀ 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ ਤਾਂ ਕਿ ਇਹ ਅਧਿਆਪਕ ਸਿਖਲਾਈ ਪ੍ਰਾਪਤ ਕਰਕੇ ਲੰਮਾ ਸਮਾਂ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰ ਸਕਣ।
Published on: ਮਾਰਚ 15, 2025 8:24 ਪੂਃ ਦੁਃ