ਅੰਮ੍ਰਿਤਸਰ: 16 ਮਾਰਚ, ਦੇਸ਼ ਕਲਿੱਕ ਬਿਓਰੋ
ਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਸਰਕਾਰ ਦੇ ਤਿੰਨ ਸਾਲ ਹੋਣ ‘ਤੇ ਅਸੀਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਆਏ ਹਾਂ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਇਸ ਵਾਰ ਤਾਂ ਪੰਜ ਸਾਲ ਪੂਰੇ ਕਰਨਗੇ ਹੀ ਅਤੇ ਅਗਲੇ ਪੰਜ ਸਾਲ ਵੀ ਪੂਰੇ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਹਨ।
Published on: ਮਾਰਚ 16, 2025 2:09 ਬਾਃ ਦੁਃ