ਮੋਹਾਲੀ: 16 ਮਾਰਚ, ਦੇਸ਼ ਕਲਿੱਕ ਬਿਓਰੋ
ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਦੀ ਨਰਸ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਨੇ ਸੈਕਟਰ-69 ਸਥਿਤ ਆਪਣੇ ਕਿਰਾਏ ਦੇ ਮਕਾਨ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪਰਿਵਾਰ ਵੱਲੋਂ ਇਸ ਨੂੰ ਕਤਲ ਦੱਸਿਆ ਜਾ ਰਿਹਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦਾ ਜਵਾਈ ਸ਼ਰਾਬ ਪੀ ਕੇ ਉਨ੍ਹਾਂ ਦੀ ਧੀ ਦੀ ਕੁੱਟਮਾਰ ਕਰਦਾ ਸੀ ਅਤੇ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ। ਮ੍ਰਿਤਕਾ ਦੀ ਪਛਾਣ ਪ੍ਰਿਅੰਕਾ ਵਜੋਂ ਹੋਈ ਹੈ।ਪੁਲੀਸ ਨੇ ਮ੍ਰਿਤਕਾ ਦੇ ਪਤੀ ਆਕਾਸ਼ ਅਤੇ ਹੋਰ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
Published on: ਮਾਰਚ 16, 2025 7:35 ਪੂਃ ਦੁਃ