ਪੰਜਾਬ ਦਾ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਬੋਲੇ ਅਰਵਿੰਦ ਕੇਜਰੀਵਾਲ

ਪੰਜਾਬ

ਅੰਮ੍ਰਿਤਸਰ, 16 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਪੰਜਾਬ ‘ਚ ਆਮ ਲੋਕਾਂ ਦੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਪਰਮਾਤਮਾ ਸੁਮੱਤ ਬਖ਼ਸ਼ੇ, ਨੇਕ ਨੀਅਤ ਅਤੇ ਨੀਤੀ ਨਾਲ ਲੋਕਾਂ ਦੀ ਸੇਵਾ ਕਰਦੇ ਰਹੀਏ। ਅਰਵਿੰਦ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਚਿੰਤਾ ਨਾ ਕਰੋ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜ ਸਾਲ ਪੂਰੇ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਪੰਜ ਸਾਲ ਵੀ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਪੂਰੇ ਕਰਨਗੇ।

ਜ਼ਿਕਰਯੋਗ ਹੈ ਕਿ ਵਿਰੋਧੀਆਂ ਪਾਰਟੀਆਂ ਲਗਾਤਾਰ ਇਹ ਕਹਿੰਦੀਆਂ ਆ ਰਹੀਆਂ ਹਨ ਕਿ ਮੁੱਖ ਮੰਤਰੀ ਬਦਲਿਆ ਜਾ ਰਿਹਾ ਹੈ। ਭਗਵੰਤ ਮਾਨ ਦੀ ਥਾਂ ਉਤੇ ਕਿਸੇ ਹੋਰ ਨੂੰ ਮੁੱਖ ਮੰਤਰੀ ਲਗਾਇਆ ਜਾ ਰਿਹਾ ਹੈ। ਅੱਜ ਇਸ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ।

Published on: ਮਾਰਚ 16, 2025 2:31 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।