‘ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ’ ਵੱਲੋਂ 25 ਮਾਰਚ ਨੂੰ ਵਿਧਾਨ ਸਭਾ ਵੱਲ ਮਾਰਚ ‘ਚ ਸ਼ਮੂਲੀਅਤ ਦਾ ਐਲਾਨ

ਪੰਜਾਬ

ਦਲਜੀਤ ਕੌਰ 

ਜਲੰਧਰ, 16 ਮਾਰਚ, 2025: ਡੈਮੋਕਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਅਤੇ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ‘ਤੇ ਅਧਾਰਿਤ ‘ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ’ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਕਨਵੀਨਰ ਲਖਵਿੰਦਰ ਕੌਰ ਫਰੀਦਕੋਟ ਅਤੇ ਮਨਦੀਪ ਕੌਰ ਬਿਲਗਾ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ, ਜਿਸ ਵਿੱਚ ਮਮਤਾ ਸ਼ਰਮਾਂ, ਸਰਬਜੀਤ ਕੌਰ ਮਚਾਕੀ, ਰਮਨਜੀਤ ਕੌਰ ਮੁਕਤਸਰ, ਪ੍ਰਵੀਨ ਕੁਮਾਰੀ ਲੁਧਿਆਣਾ, ਗੁਰਮਿੰਦਰ ਕੌਰ ਗੁਰਦਾਸਪੁਰ, ਸੁਸ਼ਮਾਂ ਹੁਸ਼ਿਆਰਪੁਰ, ਕਿਰਨ ਬਾਲਾ ਹੁਸ਼ਿਆਰਪੁਰ, ਸਰਬਜੀਤ ਕੌਰ ਛੱਜਲਵੱਡੀ, ਬੀਨਾ ਘੱਗਾ, ਪਿੰਕੀ ਪਟਿਆਲਾ, ਰਾਜਵਿੰਦਰ ਕੌਰ ਮੁਕਤਸਰ, ਅੰਮ੍ਰਿਤਪਾਲ ਕੌਰ ਨੁਸੀ ਅਤੇ ਪਰਮਜੀਤ ਕੌਰ ਵੈਰੋਵਾਲ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਜਰਮਨਜੀਤ ਸਿੰਘ, ਹਰਦੀਪ ਟੋਡਰਪੁਰ, ਹਰਿੰਦਰ ਦੁਸਾਂਝ, ਪਵਨ ਮੁਕਤਸਰ, ਮੁਕੇਸ਼ ਗੁਜਰਾਤੀ, ਗੁਰਜੀਤ ਸਿੰਘ ਘੱਗਾ, ਗੁਰਮੁਖ ਸਿੰਘ ਫਗਵਾੜਾ, ਇੰਦਰ ਸੁਖਦੀਪ ਸਿੰਘ ਅਤੇ ਮਨਜੀਤ ਸਿੰਘ ਦਸੂਹਾ ਸ਼ਾਮਲ ਹੋਏ। ਮੀਟਿੰਗ ਵਿੱਚ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੀ ਸਰਕਾਰ ਦੇ ਤਿੰਨ ਸਾਲ ਲੰਬੇ ਅਰਸੇ ਦੌਰਾਨ ਵੀ ਮਾਣ-ਭੱਤਾ ਵਰਕਰਾਂ ਦੀ ਤਨਖਾਹ ਦੁੱਗਣੀ ਕਰਨ ਦੀ ਦਿੱਤੀ ਗਰੰਟੀ ਨੂੰ ਲਾਗੂ ਨਹੀਂ ਕੀਤਾ ਗਿਆ। ਉਹਨਾ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਦੇਸ਼ ਅੰਦਰ ਕੰਮ ਕਰਨ ਵਾਲੇ ਹਰੇਕ ਵਰਕਰ ਨੂੰ ਬਿਨਾ ਕਿਸੇ ਭੇਦ ਭਾਵ ਦੇ ਘੱਟੋ ਘੱਟ ਉਜ਼ਰਤਾਂ ਦੇਣਾ ਹਰੇਕ ਸਰਕਾਰ ਦੀ ਮੁਢਲੀ ਜ਼ਿੰਮੇਵਾਰੀ ਹੁੰਦੀ ਹੈ ਪ੍ਰੰਤੂ ਮਿਡ ਡੇ ਮੀਲ ਵਰਕਰਾਂ ਅਤੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਇਸ ਮੌਲਿਕ ਅਧਿਕਾਰ ਤੋਂ ਵਾਂਝਾ ਰੱਖ ਕੇ ਉਹਨਾ ਦਾ ਸੋਸ਼ਣ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਮਾਣ ਭੱਤਾ ਵਰਕਰਾਂ ਦੀ ਤਨਖਾਹ ਘੱਟੋ-ਘੱਟ ਤਨਖਾਹ ਦਰਜਾ ਚਾਰ ਮੁਲਾਜ਼ਮਾਂ ਦੇ ਬਰਾਬਰ ਕਰਵਾਉਣ ਅਤੇ ਹੋਰ ਮੰਗਾਂ ਮੰਨਵਾਉਣ ਲਈ ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 25 ਮਾਰਚ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ ਵਿੱਚ ਮਿਡ ਡੇ ਮੀਲ ਵਰਕਰਾਂ ਅਤੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ ਵੱਲੋਂ 15 ਅਪ੍ਰੈਲ ਤੋਂ 20 ਅਪ੍ਰੈਲ ਤੱਕ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ ਅਤੇ 10 ਮਈ 2025 (ਸ਼ਨੀਵਾਰ) ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Published on: ਮਾਰਚ 16, 2025 7:53 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।