ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਕੇਡਰ ਨੂੰ ਹੱਕਾਂ ਦੀ ਪਰਾਪਤੀ ਲਈ ਤਿਆਰ ਰਹਿਣ ਦਾ ਸੱਦਾ

ਪੰਜਾਬ

ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਮਨਾਇਆ 16ਵਾਂ ਵੈਟਨਰੀ ਇੰਸਪੈਕਟਰ ਦਿਵਸ

ਜਲੰਧਰ: 16 ਮਾਰਚ, ਦੇਸ਼ ਕਲਿੱਕ ਬਿਓਰੋ

ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 16 ਵਾਂ ਵੈਟਨਰੀ ਇੰਸਪੈਕਟਰ ਦਿਵਸ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਮਨਾਇਆ ਗਿਆ।ਇਸ ਸਮਾਗਮ ਦੀ ਸ਼ੁਰੂਆਤ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਸਮੁੱਚੇ ਸੂਬਾ ਕਮੇਟੀ ਮੈਂਬਰਾਂ ਨੇ ਜੱਥੇਬੰਦੀ ਦਾ ਝੰਡਾ ਝੁਲਾ ਕੇ ਕੀਤੀ।ਇਸ ਸਮਾਗਮ ਦੀ ਕਾਰਵਾਈ ਸ਼ੁਰੂ ਕਰਦਿਆਂ ਸੂਬਾ ਜਨਰਲ ਸਕੱਤਰ ਨੇ ਮੌਜੂਦਾ ਕਮੇਟੀ ਦੀ ਰਿਪੋਰਟ ਪੇਸ਼ ਕੀਤੀ।ਸੂਬਾ ਸੀਨੀਅਰ ਮੀਤ ਪ੍ਰਧਾਨ  ਗੁਰਦੀਪ ਸਿੰਘ ਛੰਨਾਂ ਨੇ ਇਸ ਜਥੇਬੰਦਕ ਇਜਲਾਸ ਵਿਚ ਸ਼ਾਮਿਲ ਸੂਬਾਈ , ਜਿਲਾ ਅਤੇ ਤਹਿਸੀਲ ਕਮੇਟੀ ਦੇ ਅਹੁਦੇਦਾਰ ਸਾਹਿਬਾਨ ਨੂੰ  ਵਿਚਾਰ ਵਟਾਂਦਰੇ ਦਾ ਸੱਦਾ ਦਿੱਤਾ।ਇਸ ਮੌਕੇ ਸੂਬਾ ਪ੍ਰਧਾਨ ਗੁਰਦੀਪ ਬਾਸੀ ਨੇ ਸਬੰਧਿਤ ਹੁੰਦਿਆਂ ਕਿਹਾ ਕੇ ਵੈਟਨਰੀ ਇੰਸਪੈਕਟਰ ਕੇਡਰ ਪੰਜਾਬ ਦੇ ਪਸ਼ੂ ਪਾਲਣ ਮਹਿਕਮੇ ਦੀਆਂ ਸਕੀਮਾਂ ਨੂੰ ਜਮੀਨ ਤੇ ਲਾਗੂ ਕਰਨ ਵਾਲਾ ਸਭ ਤੋਂ ਵੱਡਾ ਕੇਡਰ ਹੋਣ ਦੇ ਬਾਵਯੂਦ ਵਿਭਾਗ ਦੀ ਅਫਸਰਸ਼ਾਹੀ ਦੀ ਮਾੜੀ ਨੀਅਤ ਦਾ ਸ਼ਿਕਾਰ ਹੈ। ਪੰਜਾਬ ਸਰਕਾਰ ਦਾ ਖਜਾਨਾ ਮੰਤਰੀ ਵੀ ਵੈਟਨਰੀ ਇੰਸਪੈਕਟਰ ਕੇਡਰ ਦੀਆਂ ਵਿੱਤੀ ਮੰਗਾਂ ਨੂੰ ਲੈ ਕੇ ਉਦਾਸੀਨਤਾ ਦਿਖਾ ਰਿਹਾ ਹੈ। ਜਿਕਰਯੋਗ ਹੈ ਕੇ  ਜਲੰਧਰ ਜਿਮਨੀ ਚੋਣ ਦੌਰਾਨ ਹੋਈ ਵਿਭਾਗੀ ਮੀਟਿੰਗ ਵਿਚ 

ਵੈਟਨਰੀ ਇੰਸਪੈਕਟਰ ਕੇਡਰ ਦੀਆਂ ਹੱਕੀ ਅਤੇ ਜਾਇਜ ਮੰਗਾਂ ਸਬੰਧੀ ,ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਵਜੀਰ ਸ: ਗੁਰਮੀਤ ਸਿੰਘ ਖੁੱਡੀਆਂ ਨੇ ਜਲਦ ਨਿਪਟਾਰੇ ਦੇ ਆਦੇਸ਼ ਦਿੱਤੇ ਸਨ।ਪਰੰਤੂ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਵੀ  ਵੈਟਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਲਈ ਸੁਹਿਰਦ ਨਹੀ ਹੈ।ਉਸ ਵੱਲੋਂ ਜਾਇਜ ਮੰਗਾਂ ਮਸਲਿਆਂ ਨੂੰ ਆਨ ਬਹਾਨੇ ਲਟਕਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।ਵੈਟਨਰੀ ਇੰਸਪੈਕਟਰ ਕੇਡਰ ਪੰਜਾਬ ਸਰਕਾਰ ਅਤੇ ਡਾਇਰੈਕਟਰ ਪਸ਼ੂ ਪਾਲਣ ਦੇ ਮੁਲਾਜਮ ਮਾਰੂ ਰਵੱਈਏ ਦੇ ਖਿਲਾਫ ਸੰਘਰਸ਼ ਲਈ ਤਿਆਰ ਹੈ।ਇਸ ਮੌਕੇ ਸੂਬਾ ਸਕੱਤਰ ਪਰਮਜੀਤ ਸੋਹੀ ਨੇ ਸਮੁੱਚੇ ਵੈਟਨਰੀ ਇੰਸਪੈਕਟਰ ਕੇਡਰ ਨੂੰ ਆਉਣ ਵਾਲੇ ਸੰਘਰਸ਼ਾਂ ਦੀ ਲਾਮਬੰਦੀ ਦਾ ਸੱਦਾ ਦਿੱਤਾ ਗਿਆ।ਇਸ ਮੌਕੇ ਵੈਟਨਰੀ ਖਬਰਨਾਮਾ ਦੀ ਟੀਮ ਦੇ  ਦੋ ਵੈਟਨਰੀ ਇੰਸਪੈਕਟਰ ਸਾਥੀਆਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਵੈਟਨਰੀ ਖਬਰਨਾਮਾ ਦੇ ਸੰਪਾਦਕ ਬਿਹਾਰੀ ਲਾਲ ਛਾਬੜਾ ਨੇ ਨਵੇਂ ਵੈਟਨਰੀ ਇੰਸਪੈਕਟਰ ਸਾਥੀਆਂ ਨੂੰ ਮੁਲਾਜਮ ਵਰਗ ਦੇ ਮੰਗਾਂ ਮਸਲਿਆਂ ਦੇ ਹੱਲ ਲਈ  ਜੱਥੇਬੰਦੀ  ਨਾਲ ਜੁੜਨ ਦਾ ਸੱਦਾ ਦਿੱਤਾ।ਇਸ ਮੌਕੇ ਸੂਬਾ ਮੁੱਖ ਸਲਾਹਕਾਰ ਦਲਜੀਤ ਸਿੰਘ ਚਾਹਲ, ਸੂਬਾ ਵਿੱਤ ਸਕੱਤਰ ਰਾਜੀਵ ਮਲਹੋਤਰਾ, ਹਰਦੀਪ ਸਿੰਘ ਮੋਗਾ,ਸਾਬਕਾ ਸੂਬਾ ਪ੍ਰਧਾਨ ਗੁਰਬਖਸ਼ ਸਿੰਘ ਸਿੱਧੂ,ਸ: ਜਗਤਾਰ ਸਿੰਘ ਧੂਰਕੋਟ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਭੂੰਦੜੀ,ਕੇਵਲ ਸਿੰਘ ਸਿੱਧੂ,ਸਤਿਨਾਮ ਸਿੰਘ ਅਮ੍ਰਿਤਸਰ, ਦਮਨਦੀਪ ਸਿੰਘ ਗਿੱਲ,ਸੂਬਾ ਆਡਿਟ ਸਕੱਤਰ ਹਰਦੀਪ ਸਿੰਘ ਗਿਆਨਾ , ਮੋਹਣ ਸਿੰਘ ਭੀਖੀ , ਜਗਜੀਤ ਸਿੰਘ ਦੁੱਲਟ, ਪਰਮਿੰਦਰ ਸਿੰਘ ਮਾਹਲ, ਮਲਕੀਤ ਸਿੰਘ ਆਖਾੜਾ, ਬਲਜਿੰਦਰ ਸਿੰਘ ਤਰਨਤਾਰਨ ਸ਼ਾਮਿਲ ਸਨ।

Published on: ਮਾਰਚ 16, 2025 5:09 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।