ਡੇਰਾ ਬਾਬਾ ਨਾਨਕ: 16 ਮਾਰਚ, ਦੇਸ਼ ਕਲਿੱਕ ਬਿਓਰੋ
ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ੇਰ ਸਿੰਘ ਸੂਰੀ ਰੋਡ, ਨੇੜੇ ਗ੍ਰਨੇਡ ਅਟੈਕ ਨੂੰ ਪੰਜਾਬ ਸਰਕਾਰ ਦੀ ਨਾਲਾਇਕੀ ਦੱਸਿਆ। ਉਨ੍ਹਾਂ ਕਿਹਾ ਕਿ ਠਾਕੁਰ ਦੁਆਰਾ ਮੰਦਿਰ ਵਿੱਚ ਗ੍ਰਨੇਡ ਹਮਲਾ ਕਰਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਦੂ ਸਿੱਖ ਏਕਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦੇਵੇਗੀ। ਰੰਧਾਵਾ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਪੰਜਾਬ ਵਿੱਚ ਹੋਏ 13 ਬੰਬ ਧਮਾਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲੀਆ ਚਿੰਨ੍ਹ ਲਗਾ ਰਹੇ ਹਨ।
Published on: ਮਾਰਚ 16, 2025 12:28 ਬਾਃ ਦੁਃ