ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ :
ਐਨਐਸਏ ਕਾਨੂੰਨ ਦੇ ਤਹਿਤ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਐਨਐਸਏ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਅਤੇ ਦੋ ਹੋਰ ਨੂੰ ਛੱਡ ਕੇ ਬਾਕੀ ਐਨਐਸਏ ਹਟਾਇਆ ਗਿਆ ਹੈ। ਇਹ ਵੀ ਖਬਰਾਂ ਹਨ ਕਿ ਡਿਬਰੂਗੜ੍ਹ ਜੇਲ੍ਹ ਵਿਚੋਂ ਲੈ ਕੇ ਆਉਣ ਲਈ ਪੰਜਾਬ ਪੁਲਿਸ ਰਵਾਨਾ ਹੋ ਚੁੱਕੀ ਹੈ। ਡਿਬਰੂਗੜ੍ਹ ਜੇਲ੍ਹ ਵਿਚੋਂ ਲਿਆ ਕੇ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਬੰਦ ਕੀਤਾ ਜਾਵੇਗਾ। ਇਸ ਸਮੇਂ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਸਿੰਘ, ਹਰਜੀਤ ਸਿੰਘ ਚਾਚਾ, ਗੁਰਮੀਤ ਸਿੰਘ ਬੁੱਕਣਵਾਲਾ, ਦਲਜੀਤ ਸਿੰਘ ਕਲਸੀ, ਤੂਫਾਨ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਏਕੇ, ਵਰਿੰਦਰ ਫੌਜੀ ਅਤੇ ਬਸੰਤ ਸਿੰਘ ਜੇਲ੍ਹ ਵਿੱਚ ਹਨ।
Published on: ਮਾਰਚ 16, 2025 12:58 ਬਾਃ ਦੁਃ