ਅਮਰੀਕ ਸਿੰਘ ਗੜਸ਼ੰਕਰ ਪ੍ਰਧਾਨ, ਜਸਵੀਰ ਸਿੰਘ ਸੀਰਾ ਜਰਨਲ ਸਕੱਤਰ, ਜਸਵਿੰਦਰ ਸਿੰਘ ਸੌਜਾ ਸਕੱਤਰ ਚੁਣੇ ਗਏ
ਪਟਿਆਲਾ, 16 ਮਾਰਚ, ਦੇਸ਼ ਕਲਿੱਕ ਬਿਓਰੋ :
ਇੱਥੇ ਸੁਸ਼ੀਲ ਪੈਲੇਸ ਵਿੱਚ ਜੰਗਲਾਤ ਵਰਕਰਜ ਯੂਨੀਅਨ ਦਾ ਸੁਬਾਈ ਅਜਲਾਸ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ ,ਮੱਖਣ ਸਿੰਘ ਵਾਹਿਦਪੁਰੀ, ਦਰਸ਼ਨ ਸਿੰਘ ਬੇਲੂਮਾਜਰਾ,ਗੁਰਵਿੰਦਰ ਸਿੰਘ ਸਹੋਤਾ,ਦੀ ਨਿਗਰਾਨੀ ਹੇਠ ਸਵਰਗੀ ਸਾਥੀ ਤਰਲੋਚਨ ਸਿੰਘ ਰਾਣਾ ਨਗਰ ਤੇ ਸਵਰਗੀ ਸਾਥੀ ਵੇਦ ਪ੍ਰਕਾਸ਼ ਹਾਲ ਵਿਖੇ ਕੀਤਾ ਗਿਆ ਇਜਲਾਸ ਦੀ ਸ਼ੁਰੂਆਤ ਜਥੇਬੰਦੀ ਦਾ ਝੰਡਾ ਲਹਿਰਾ ਕੇ ਕੀਤੀ ਵਿਛੜ ਚੁੱਕੇ ਆਗੂਆਂ ਤੇ ਵਰਕਰਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸਵਾਗਤੀ ਭਾਸ਼ਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਖਾਨਪੁਰ ਨੇ ਦਿਤਾ ਉਦਘਾਟਨੀ ਭਾਸ਼ਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਦਿੱਤਾ ਇਹ ਇਜਲਾਸ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੇ ਡੈਲੀਗੇਟ ਸਾਥੀਆਂ ਨੂੰ ਸੰਬੋਧਨ ਕਰਦਿਆਂ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਫੋਰੈਸਟ ਨਾਨ ਗਜਟਿਡ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਸਹੋਤਾ, ਜੰਗਲਾਤ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸੰਕਰ, ਜਰਨਲ ਸਕੱਤਰ ਜਸਬੀਰ ਸਿੰਘ ਸੀਰਾ, ਰਤਨ ਸਿੰਘ ਹੱਲਾ, ਦਰਸ਼ਨ ਸਿੰਘ ਬੇਲੂਮਾਜਰਾ, ਕਿਸ਼ੋਰ ਸਿੰਘ ਗਾਜ, ਸੁਖਚੈਨ ਸਿੰਘ,ਜਸਵੀਰ ਸਿੰਘ ਖੋਖਰ ,ਰਾਜਪਾਲ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਜੋਰਦਾਰ ਸਬਦਾਂ ਵਿੱਚ ਨਿਖੇਧੀ ਕੀਤੀ ਤੇ ਸੰਘਰਸ਼ ਦਾ ਸੱਦਾ ਦਿੱਤਾ ਸਟੇਜ ਸਕੱਤਰ ਦੀ ਕਾਰਵਾਈ ਜਸਵਿੰਦਰ ਸਿੰਘ ਸੋਜਾ ਵੱਲੋਂ ਸੁਚਾਰੂਢੰਗ ਨਾਲ ਨਿਭਾਈ ਗਈ ਜਥੇਬੰਦੀ ਵੱਲੋਂ ਪਿਛਲੇ ਤਿੰਨ ਸਾਲਾਂ ਦੀ ਕਾਰਵਾਈ ਦੀ ਰਿਪੋਰਟ ਸਤਨਾਮ ਸਿੰਘ ਸੰਗਰੂਰ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਉਪਰੰਤ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਆਏ ਡੈਲੀਗੇਟਾਂ ਸਾਥੀਆਂ ਵੱਲੋਂ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਅਤੇ ਨਿਗਰਾਨ ਕਮੇਟੀ ਦੀ ਦੇਖਰੇਖ ਹੇਠ ਸਰਬਸਮਤੀ ਨਾਲ ਸੂਬਾ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ, ਜਰਨਲ ਸਕੱਤਰ ਜਸਵੀਰ ਸਿੰਘ ਸੀਰਾ, ਸਕੱਤਰ ਜਸਵਿੰਦਰ ਸਿੰਘ ਸੋਜਾ ਸਮੇਤ 41 ਮੈਂਬਰੀ ਟੀਮ ਸਰਵਸੰਮਤੀ ਨਾਲ ਚੁਣੀ ਗਈ ਚੁਣੀ ਟੀਮ ਵੱਲੋਂ ਵਿਸ਼ਵਾਸ ਦਿਵਾਇਆ ਕੀ ਆਉਣ ਵਾਲੇ ਸਮੇਂ ਵਿੱਚ ਜੰਗਲਾਤ ਕਾਮਿਆਂ ਨੂੰ ਪੱਕੇ ਕਰਵਾਉਣ ਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Published on: ਮਾਰਚ 16, 2025 5:02 ਬਾਃ ਦੁਃ