ਅੰਮ੍ਰਿਤਸਰ, 17 ਮਾਰਚ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਧਮਾਕਾ ਕਰਕੇ ਦਹਿਸ਼ਤ ਪੈਦਾ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਸੂਤਰਾਂ ਤੋਂ ਮਿਲੀ ਹੈ।ਜਿਕਰਯੋਗ ਹੈ ਕਿ ਸ਼ੁੱਕਰਵਾਰ ਰਾਤ ਅੰਮ੍ਰਿਤਸਰ ‘ਚ ਧਮਾਕਾ ਹੋਇਆ ਸੀ। ਬਾਈਕ ‘ਤੇ ਸਵਾਰ ਦੋ ਵਿਅਕਤੀਆਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ। ਸੀਸੀਟੀਵੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋ ਵਿਅਕਤੀ ਬਾਈਕ ‘ਤੇ ਆਉਂਦੇ ਹਨ, ਉਨ੍ਹਾਂ ਦੇ ਹੱਥਾਂ ‘ਚ ਝੰਡਾ ਵੀ ਸੀ। ਉਹ ਕੁਝ ਸਕਿੰਟਾਂ ਲਈ ਰੁਕਦੇ ਹਨ ਅਤੇ ਫਿਰ ਕੁਝ ਸੁੱਟਦਾ ਦਿਖਾਈ ਦਿੰਦੇ ਹਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਅੱਜ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ਵਿੱਚ ਦੋਵੇਂ ਜ਼ਖਮੀ ਹੋ ਗਏ। ਪੁਲਿਸ ਵੱਲੋਂ ਅਜੇ ਤੱਕ ਇਸ ਸਬੰਧੀ ਅਧਿਕਾਰਤ ਤੌਰ ਉਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
Published on: ਮਾਰਚ 17, 2025 10:04 ਪੂਃ ਦੁਃ