ਛੋਟੇ ਸਿੱਧੂ ਮੂਸੇਵਾਲੇ ਦਾ ਜਨਮ ਦਿਨ ਮਨਾਇਆ, Ex CM ਚੰਨੀ ਹੋਏ ਹਾਜ਼ਰ

ਪੰਜਾਬ ਮਨੋਰੰਜਨ

ਮਾਨਸਾ, 17 ਮਾਰਚ, ਦੇਸ਼ ਕਲਿਕ ਬਿਊਰੋ :
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮ ਦਿਨ ਮਾਨਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ ‘ਚ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਜ਼ਰ ਸਨ। ਉਨ੍ਹਾਂ ਨੇ ਪਰਿਵਾਰ ਨਾਲ ਕੇਕ ਕੱਟਿਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।
ਚੰਨੀ ਨੇ ਕਿਹਾ ਕਿ ਜਦੋਂ ਮੈਂ ਹਵੇਲੀ ਦੇ ਕਮਰੇ ‘ਚ ਪਹੁੰਚਿਆ ਤਾਂ ਸਾਹਮਣੇ ਸਿੱਧੂ ਦੀ ਤਸਵੀਰ ਸੀ। ਮੈਨੂੰ ਲੱਗਾ ਜਿਵੇਂ ਉਹ ਕਹਿ ਰਹੇ ਹੋਣ- ਭਰਾ, ਮੈਂ ਇੱਥੇ ਹੀ ਹਾਂ। ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਛੋਟੇ ਸਿੱਧੂ ਦਾ ਜਨਮਦਿਨ ਮਨਾਉਣ ਦਾ ਮੌਕਾ ਮਿਲਿਆ। ਅਸੀਂ ਖੁਸ਼ ਹਾਂ ਕਿ ਸ਼ੁਭਦੀਪ ਨੇ ਪਰਿਵਾਰ ‘ਚ ਆ ਕੇ ਖੁਸ਼ੀਆਂ ਫੈਲਾਈਆਂ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇੱਕ ਵੱਡੇ ਜ਼ਖ਼ਮ ‘ਤੇ ਮੱਲਮ ਲੱਗਾ ਹੈ। ਵੱਡੇ ਪੁੱਤਰ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ, ਪਰ ਛੋਟੇ ਦੇ ਆਉਣ ਨਾਲ ਕੁਝ ਰਾਹਤ ਜ਼ਰੂਰ ਮਿਲੀ ਹੈ। ਸਾਬਕਾ ਮੁੱਖ ਮੰਤਰੀ ਦੇ ਆਉਣ ਨਾਲ ਇਹ ਪਲ ਹੋਰ ਵੀ ਖਾਸ ਹੋ ਗਿਆ ਹੈ।

Published on: ਮਾਰਚ 17, 2025 12:24 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।