ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਉੱਥੇ ਕਿਸ ਤਰ੍ਹਾਂ ਦੇ ਨਸ਼ੇ ਉਪਲਬਧ ਹਨ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ। ਸਾਰੇ ਅਧਿਕਾਰੀਆਂ ਨੂੰ ਵਿਸ਼ੇਸ਼ ਟੀਚੇ ਦਿੱਤੇ ਜਾਣਗੇ, ਜਿਸ ਦੇ ਆਧਾਰ ‘ਤੇ ਐੱਸਐੱਸਪੀਜ਼ ਅਤੇ ਐੱਸਐੱਚਓਜ਼ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਨਸ਼ਾ ਛੁਡਾਉਣ ਦੇ ਵੱਖ-ਵੱਖ ਪੜਾਵਾਂ ‘ਤੇ ਕੰਮ ਕੀਤਾ ਜਾਵੇਗਾ। ਸਾਡਾ ਮੁੱਖ ਨਿਸ਼ਾਨਾ ਨਸ਼ਾ ਸਪਲਾਈ ਕਰਨ ਵਾਲਿਆਂ ‘ਤੇ ਹੋਵੇਗਾ, ਜਦਕਿ ਨਸ਼ਾ ਪੀੜਤਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਥਾਣਿਆਂ ਦੇ ਮੁਨਸ਼ੀਆਂ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਦਲਿਆ ਜਾਵੇਗਾ।
Published on: ਮਾਰਚ 17, 2025 5:19 ਬਾਃ ਦੁਃ