ਵਿਧਾਇਕ ਭਰਾਜ ਨੇ ਘਰਾਚੋਂ ਅਨਾਜ ਮੰਡੀ ਵਿੱਚ 6 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ 

ਪੰਜਾਬ

ਦਲਜੀਤ ਕੌਰ 

ਘਰਾਚੋਂ/ਭਵਾਨੀਗੜ੍ਹ/ਸੰਗਰੂਰ, 17 ਮਾਰਚ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਹਰ ਇੱਕ ਸ਼ਹਿਰੀ ਅਤੇ ਦਿਹਾਤੀ ਖੇਤਰ ਦਾ ਕਾਇਆ ਕਲਪ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਹਰ ਵਰਗ ਨਾਲ ਸਬੰਧਤ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਘਰਾਚੋਂ ਅਨਾਜ ਮੰਡੀ ਵਿੱਚ ਲਗਭਗ ਛੇ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਸਾਂਝਾ ਨੀਹ ਪੱਥਰ ਰੱਖਦਿਆਂ ਕੀਤਾ। 

ਪਿੰਡ ਦੇ ਸਰਪੰਚ ਦਲਜੀਤ ਸਿੰਘ ਘਰਾਚੋਂ ਸਮੇਤ ਹੋਰ ਸ਼ਖਸ਼ੀਅਤਾਂ ਦੀ ਮੌਜੂਦਗੀ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੁੱਚੇ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਅਨੇਕਾਂ ਲੋਕ ਪੱਖੀ ਪ੍ਰੋਜੈਕਟਾਂ ਨੂੰ ਸਫਲਤਾ ਨਾਲ ਨੇਪਰੇ ਚੜਾਇਆ ਗਿਆ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਵੀ ਲੋਕਾਂ ਦੇ ਕੰਮ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਘਰਾਚੋਂ ਅਨਾਜ ਮੰਡੀ ਵਿੱਚ 3.85 ਕਰੋੜ ਦੀ ਲਾਗਤ ਨਾਲ ਫੜ ਉੱਤੇ ਹੋਣ ਵਾਲੀ ਸੀਸੀ ਫਲੋਰਿੰਗ, 1.12 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਦੀਵਾਰੀ ਅਤੇ ਚਾਰ ਗੇਟਾਂ ਦੇ ਨਿਰਮਾਣ, 73.75 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਰ ਸੈਡ ਅਤੇ 31 ਲੱਖ ਰੁਪਏ ਦੀ ਲਾਗਤ ਨਾਲ ਦੋ ਲਵਾਟਰੀ ਬਲਾਕਾਂ ਦੀ ਉਸਾਰੀ ਦੇ ਕਾਰਜਾਂ ਦਾ ਨੀਹ ਪੱਥਰ ਰੱਖਿਆ। ਉਹਨਾਂ ਦੱਸਿਆ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਇਹ ਵਿਕਾਸ ਕਾਰਜ ਮੁਕੰਮਲ ਕਰਵਾਉਣ ਦੇ ਆਦੇਸ਼ ਅਧਿਕਾਰੀਆਂ ਨੂੰ ਦਿੱਤੇ ਗਏ ਹਨ ਤਾਂ ਜੋ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਸਰਪੰਚ ਦਲਜੀਤ ਸਿੰਘ ਘਰਾਚੋਂ, ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ, ਚੇਅਰਮੈਨ ਮਾਰਕੀਟ ਕਮੇਟੀ ਜਗਸੀਰ ਸਿੰਘ ਝਨੇੜੀ, ਪ੍ਰਧਾਨ ਆੜਤੀ ਐਸੋਸੀਏਸ਼ਨ ਪਰਦੀਪ ਮਿੱਤਲ, ਪ੍ਰਧਾਨ ਟਰੱਕ ਯੂਨੀਅਨ ਜਤਿੰਦਰ ਸਿੰਘ ਬਾਜਵਾ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ ਗਿੱਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Published on: ਮਾਰਚ 17, 2025 7:51 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।