ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਅੱਜ ਇਥੇ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਸਪੱਸ਼ਟ ਤੌਰ ‘ਤੇ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਕਮੇਟੀ ਵੱਲੋਂ ਇਸ ਸੰਬੰਧੀ ਇਕਮਤ ਹੋ ਕੇ ਮਤਾ ਪਾਸ ਕੀਤਾ ਗਿਆ।
ਕਮੇਟੀ ਨੇ ਫੈਸਲਾ ਲਿਆ ਕਿ ਮੈਂਬਰ ਵਿਅਕਤੀਗਤ ਤੌਰ ‘ਤੇ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ। ਇਹ ਵੀ ਤੈਅ ਹੋਇਆ ਕਿ ਕਮੇਟੀ ਦੇ ਕੁਝ ਮੈਂਬਰ ਧਾਮੀ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਅਪੀਲ ਕਰਨਗੇ।
ਇਸ ਮੀਟਿੰਗ ਵਿਚ ਕਮੇਟੀ ਦੇ ਪ੍ਰਧਾਨ ਸਮੇਤ ਕਈ ਮਹੱਤਵਪੂਰਨ ਮੈਂਬਰ ਹਾਜ਼ਰ ਸਨ। ਮੰਨਿਆ ਜਾ ਰਿਹਾ ਹੈ ਕਿ ਕਮੇਟੀ ਨੇ ਧਾਮੀ ਦੀ ਭੂਮਿਕਾ ਨੂੰ ਅਹਿਮ ਮੰਨਦੇ ਹੋਏ ਉਨ੍ਹਾਂ ਦੇ ਅਸਤੀਫ਼ੇ ਨੂੰ ਸਵੀਕਾਰ ਨਾ ਕਰਨ ਦਾ ਫ਼ੈਸਲਾ ਲਿਆ ਹੈ।
Published on: ਮਾਰਚ 17, 2025 2:03 ਬਾਃ ਦੁਃ