ਜਲੰਧਰ, 18 ਮਾਰਚ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਅੱਜ ਮੰਗਲਵਾਰ ਸਵੇਰੇ ਪੁਲਸ ਅਤੇ ਇਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਸੋਸ਼ਲ ਮੀਡੀਆ ਦੇ ਪ੍ਰਭਾਵਕ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ਗ੍ਰਨੇਡ ਹਮਲੇ ਦਾ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲੀਸ ਨੇ ਮੁਲਜ਼ਮ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਜਾਣਕਾਰੀ ਮੁਤਾਬਕ ਜਲੰਧਰ ਦੇਹਾਤੀ ਪੁਲਸ ਨੇ ਰੋਜ਼ਰ ਸੰਧੂ ਦੇ ਘਰ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ‘ਚ ਯਮੁਨਾ ਨਗਰ ਦੇ ਪਿੰਡ ਸ਼ਾਦੀਪੁਰ ਨਿਵਾਸੀ ਹਾਰਦਿਕ ਨੂੰ ਗ੍ਰਿਫਤਾਰ ਕੀਤਾ। ਜਦੋਂ ਪੁਲੀਸ ਉਸ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਰਾਜਪੁਰ ਰਸੂਲਪੁਰ ਲੈ ਕੇ ਗਈ ਤਾਂ ਉਸ ਨੇ ਪੁਲੀਸ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ‘ਚ ਹਾਰਦਿਕ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ।
ਫਿਲਹਾਲ ਜਲੰਧਰ ਦੇਹਾਤੀ ਪੁਲਿਸ ਵੱਲੋਂ ਮੁਕਾਬਲੇ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਯਮੁਨਾ ਨਗਰ ਦੇ ਸ਼ਾਦੀਪੁਰ ਪਿੰਡ ਦਾ ਰਹਿਣ ਵਾਲਾ ਹਾਰਦਿਕ ਗੈਂਗਸਟਰ ਲਾਰੈਂਸ ਬਿਸ਼ਨੋਈ ਲਈ ਕੰਮ ਕਰਦਾ ਸੀ।
Published on: ਮਾਰਚ 18, 2025 9:14 ਪੂਃ ਦੁਃ