ਸਿਵਲ ਸਰਜਨ ਵਲੋਂ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

ਸਿਹਤ

ਮੋਹਾਲੀ:18 ਮਾਰਚ, 2025, ਦੇਸ਼ ਕਲਿੱਕ ਬਿਓਰੋ

 30 ਸਾਲ ਅਤੇ ਵੱਧ ਉਮਰ ਦੇ ਵਿਅਕਤੀਆਂ ਦੀ ਜਾਂਚ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹੇ ’ਚ ਇਸ ਕੌਮੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਹ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ਼ੈਰ-ਸੰਚਾਰੀ ਬੀਮਾਰੀਆਂ ਦੀ ਇਸ ਜਾਂਚ ਮੁਹਿੰਮ ਲਈ ਜ਼ਿਲ੍ਹੇ ’ਚ ਪੇਂਡੂ ਸਿਹਤ, ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਪਹਿਲਾਂ ਹੀ ਬਣ ਚੁੱਕੀਆਂ ਹਨ, ਜਿਨ੍ਹਾਂ ਦੀ ਵੱਧ ਤੋਂ ਵੱਧ ਸਹਾਇਤਾ ਲਈ ਜਾਵੇ। ਇਨ੍ਹਾਂ ਜ਼ਰੀਏ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਜਾਗਰੂਕ ਕਰਦਿਆਂ ਕੈਂਪਾਂ ਵਿਚ ਲਿਆਂਦਾ ਜਾਵੇ। ਡਾ. ਜੈਨ ਨੇ ਤਪਦਿਕ ਖ਼ਾਤਮਾ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹੇ ’ਚ ਤਪਦਿਕ ਦਾ ਕੋਈ ਵੀ ਮਰੀਜ਼ ਮਿਆਰੀ ਇਲਾਜ ਅਤੇ ਵਿੱਤੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 2025 ਦੇ ਅਖ਼ੀਰ ਤਕ ਤਪਦਿਕ ਦੇ ਮੁਕੰਮਲ ਖ਼ਾਤਮੇ ਦਾ ਟੀਚਾ ਮਿੱਥਿਆ ਹੋਇਆ ਹੈ, ਜਿਸ ਦੀ ਪ੍ਰਾਪਤੀ ਲਈ ਲੋੜੀਂਦੇ ਯਤਨ ਕੀਤੇ ਜਾਣ। ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੇ ਆਗਾਮੀ ਸੀਜ਼ਨ ਨੂੰ ਵੇਖਦਿਆਂ ਡਾ. ਜੈਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂਕਿ ਇਸ ਸੀਜ਼ਨ ਦੌਰਾਨ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਹੋ ਸਕੇ। ਸਿਵਲ ਸਰਜਨ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਵਿਚ ਹੀ ਮਿਲਣੀ ਚਾਹੀਦੀ ਹੈ। ਜੇ ਕੋਈ ਦਵਾਈ ਬਾਹਰੋਂ ਮਿਲਣੀ ਹੈ ਤਾਂ ਸਬੰਧਤ ਮੁੱਖ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈ ਮਰੀਜ਼ ਨੂੰ ਉਪਲਭਧ ਕਰਾਈ ਜਾਵੇ। ਡਾ. ਜੈਨ ਨੇ ਵੱਖ-ਵੱਖ ਪ੍ਰੋਗਰਾਮਾਂ ਜਿਵੇਂ ਆਮ ਆਦਮੀ ਕਲੀਨਿਕ, ਓਟ ਕਲੀਨਿਕ, ਆਯੁਸ਼ਮਾਨ, ਆਭਾ ਆਈ.ਡੀ. ਦੀ ਵੀ ਪ੍ਰਗਤੀ ਦੀ ਸਮੀਖਿਆ ਕੀਤੀ।

Published on: ਮਾਰਚ 18, 2025 8:31 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।