NSQF ਅਧੀਨ ਟੂਲ ਕਿੱਟਾਂ ਵੰਡੀਆਂ

ਸਿੱਖਿਆ \ ਤਕਨਾਲੋਜੀ

ਮੋਹਾਲੀ: 18 ਮਾਰਚ, ਜਸਵੀਰ ਗੋਸਲ
ਅੱਜ ਸਕੂਲ ਆਫ਼ ਐਮੀਨੈਂਸ 3 ਬੀ 1 ਵਿਖੇ, ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਐੱਨ ਐੱਸ ਕਿਉਂ ਐਫ਼ ਸਕੀਮ ਅਧੀਨ ਚਲਦੀਆਂ ਐਪੇਰਲ਼ ਅਤੇ ਕੰਸਟ੍ਰੈਕਸ਼ਨ ਅਧੀਨ ਵਿਦਿਆਰਥੀਆਂ ਨੂੰ ਕਿੱਤੇ ਨਾਲ਼ ਜੋੜਣ ਲਈ ਟੂਲ ਕਿੱਟਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ. ਸਲਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ ) ਡਾ ਗਿੰਨੀ ਦੁੱਗਲ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਐੱਨ ਐੱਸ ਕਿਉ ਐਫ਼ ਵਿੱਚ ਪੜ੍ਹਦੇ ਵਿਦਿਆਰਥੀ ਤੇ ਵਿਦਿਆਰਥਣਾਂ ਨੂੰ ਸਵੈ- ਕਿੱਤੇ ਨਾਲ਼ ਜੋੜਣ ਲਈ ਅਤੇ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਟੂਲ ਕਿੱਟਾਂ ਮੁਹੱਈਆ ਕੀਤੀਆਂ ਜਾਂਦੀਆਂ ਹਨ। ਇਸ ਸੰਬੰਧ ਵਿੱਚ 12ਵੀਂ ਜਮਾਤ ਦੇ ਐਪੇਰਲ਼ ਅਤੇ ਕੰਸਟ੍ਰੈਕਸ਼ਨ ਦੀ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਉੱਚ ਕੁਆਲਟੀ ਅਤੇ ਲੰਮਾ ਸਮਾਂ ਚੱਲਣ ਵਾਲੀਆਂ ਟੂਲ ਕਿੱਟਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਸਕੂਲ ਮੇਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਤੇ ਵਾਇਸ ਚੇਅਰਮੈਨ ਕਰਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆਰਥੀਆਂ ਨੂੰ ਸਵੈ ਰੋਜ਼ਗਾਰ ਨਾਲ਼ ਜੋੜਣ ਲਈ ਯਤਨਸ਼ੀਲ ਹੈ। ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਸਤਿੰਦਰ ਜੀਤ ਸਿੰਘ, ਵੋਕੇਸ਼ਨਲ ਟ੍ਰੇਨਰ ਨਰਿੰਦਰ ਸਿੰਘ, ਵੋਕੇਸ਼ਨਲ ਟ੍ਰੇਨਰ ਸ਼ਿਫਾਲੀ ਮਹਿਤਾ, ਡਾ. ਭੁਪਿੰਦਰਪਾਲ ਸਿੰਘ ਤੇ ਸਮੂਹ ਸਟਾਫ਼ ਹਾਜਰ ਸੀ।

Published on: ਮਾਰਚ 18, 2025 5:12 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।