ਨਵੀਂ ਦਿੱਲੀ, 18 ਮਾਰਚ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਦਵਾਰਕਾ ਮੋੜ ਇਲਾਕੇ ‘ਚ ਅੱਜ ਮੰਗਲਵਾਰ ਤੜਕੇ ਭਿਆਨਕ ਅੱਗ ਲੱਗ ਗਈ, ਜਿਸ ‘ਚ 30 ਝੁੱਗੀਆਂ, ਦੋ ਫੈਕਟਰੀਆਂ ਅਤੇ ਕਈ ਦੁਕਾਨਾਂ ਪੂਰੀ ਤਰ੍ਹਾਂ ਸੜ ਗਈਆਂ। ਹਾਲਾਂਕਿ ਅੱਗ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਦਿੱਲੀ ਫਾਇਰ ਸਰਵਿਸ ਨੂੰ ਸਵੇਰੇ 2:07 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਸਵੇਰੇ 3:50 ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਇਸ ਦੀ ਜਾਂਚ ਜਾਰੀ ਹੈ।
Published on: ਮਾਰਚ 18, 2025 11:09 ਪੂਃ ਦੁਃ