ਚੰਡੀਗੜ੍ਹ, 18 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਬਾਅਦ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੇਂ ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਅੱਜ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਮੀਟਿੰਗ ਦਿੱਲੀ ਵਿੱਚ ਹੋਵੇਗੀ। ਇਸ ਵਿੱਚ 21 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਦੇ ਬਜਟ ਸੈਸ਼ਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਟਿਪਸ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੀਟਿੰਗ ਵਿੱਚ ਹਾਜ਼ਰ ਹੋਣਗੇ। ਮੀਟਿੰਗ ਲਈ ਜ਼ਿਆਦਾਤਰ ਵਿਧਾਇਕ ਪਹਿਲਾਂ ਹੀ ਦਿੱਲੀ ਪਹੁੰਚ ਚੁੱਕੇ ਹਨ।
ਕਾਂਗਰਸ ਇਸ ਸਮੇਂ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਹੈ। ਕਾਂਗਰਸ ਦੇ 16 ਵਿਧਾਇਕ ਹਨ। ਹਾਲਾਂਕਿ ਕਾਂਗਰਸ ਨੇ ਆਪਣੇ ਦੋ ਵਿਧਾਇਕਾਂ ਵਿਕਰਮ ਚੌਧਰੀ ਅਤੇ ਸੰਦੀਪ ਜਾਖੜ ਨੂੰ ਮੁਅੱਤਲ ਕੀਤਾ ਹੋਇਆ ਹੈ। ਪਾਰਟੀ ਆਗੂਆਂ ਮੁਤਾਬਕ ਦਿੱਲੀ ਬੁਲਾਏ ਗਏ ਆਗੂਆਂ ਨੂੰ ਆਪਣੇ ਸੁਝਾਅ ਲਿਆਉਣ ਲਈ ਕਿਹਾ ਗਿਆ ਹੈ।
Published on: ਮਾਰਚ 18, 2025 9:11 ਪੂਃ ਦੁਃ