ਮੁੰਬਈ, 19 ਮਾਰਚ, ਦੇਸ਼ ਕਲਿਕ ਬਿਊਰੋ :
ਮਹਾਰਾਸ਼ਟਰ ਦੇ ਨਾਗਪੁਰ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।ਬੀਤੇ ਦਿਨੀ ਨਾਗਪੁਰ ਦੇ ਚਿਟਨਿਸ ਪਾਰਕ ਤੋਂ ਸੀਏ ਰੋਡ ‘ਤੇ ਪ੍ਰਦਰਸ਼ਨਕਾਰੀਆਂ ਨੇ ਮਹਿਲਾ ਪੁਲਿਸ ਕਰਮਚਾਰੀਆਂ ਨਾਲ ਦੁਰਵਿਵਹਾਰ ਕੀਤਾ। ਇਹ ਸ਼ਿਕਾਇਤ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਕੀਤੀ ਹੈ।
ਇੱਕ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ‘ਤੇ ਸੀ। ਅਜਿਹੇ ‘ਚ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਭੀੜ ਨੇ ਮਹਿਲਾ ਪੁਲਸ ਕਰਮਚਾਰੀ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਬਦਮਾਸ਼ਾਂ ਨੇ ਮਹਿਲਾ ਪੁਲਸ ਮੁਲਾਜ਼ਮ ਦੀ ਵਰਦੀ ਖਿੱਚਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਸਰੀਰ ਨੂੰ ਛੂਹਣ ਦੀ ਵੀ ਕੋਸ਼ਿਸ਼ ਕੀਤੀ। ਮਹਿਲਾ ਪੁਲਿਸ ਕਰਮਚਾਰੀ ਨੇ ਇਸ ਦੀ ਸ਼ਿਕਾਇਤ ਸੀਨੀਅਰ ਅਧਿਕਾਰੀਆਂ ਨੂੰ ਕੀਤੀ ਹੈ ਅਤੇ ਇਸ ਤੋਂ ਬਾਅਦ ਅਜਿਹੀ ਸ਼ਰਮਨਾਕ ਹਰਕਤ ਕਰਨ ਵਾਲੀ ਭੀੜ ਦੇ ਖਿਲਾਫ ਨਾਗਪੁਰ ਦੇ ਗਣੇਸ਼ ਪੇਠ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤ ‘ਚ ਸਾਹਮਣੇ ਆਇਆ ਹੈ ਕਿ ਉਕਤ ਭੀੜ ਨੇ ਮੌਕੇ ‘ਤੇ ਮੌਜੂਦ ਹੋਰ ਮਹਿਲਾ ਪੁਲਸ ਮੁਲਾਜ਼ਮਾਂ ਨਾਲ ਵੀ ਦੁਰਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਦੇਖ ਕੇ ਅਸ਼ਲੀਲ ਇਸ਼ਾਰੇ ਅਤੇ ਅਸ਼ਲੀਲ ਟਿੱਪਣੀਆਂ ਕੀਤੀਆਂ।
Published on: ਮਾਰਚ 19, 2025 10:37 ਪੂਃ ਦੁਃ