ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਮੋਹਾਲੀ ਦੇ ਫੇਜ਼ 6, 7 ਅਤੇ 9 ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦਾ ਨਿਰੀਖਣ

ਸਿੱਖਿਆ \ ਤਕਨਾਲੋਜੀ ਪੰਜਾਬ

ਮੋਹਾਲੀ, 19 ਮਾਰਚ, 2025: ਦੇਸ਼ ਕਲਿੱਕ ਬਿਓਰੋ

ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਅਤੇ ਜਨਤਕ ਰਾਸ਼ਨ ਡਿਪੂਆਂ ਰਾਹੀਂ ਵੰਡੀਆਂ ਜਾਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਰਾਜ ਖੁਰਾਕ ਕਮਿਸ਼ਨ ਨਿਯਮਿਤ ਤੌਰ ‘ਤੇ ਅਚਾਨਕ ਨਿਰੀਖਣ ਕਰੇਗਾ। ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਪ੍ਰਗਟਾਵਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵੱਖ-ਵੱਖ ਸਕੂਲਾਂ ਦੇ ਅਚਾਨਕ ਨਿਰੀਖਣ ਦੌਰਾਨ ਦਿੱਤਾ।

  ਮੈਂਬਰ ਸ਼੍ਰੀ ਵਿਜੇ ਦੱਤ ਨੇ ਮੋਹਾਲੀ ਦੇ ਫੇਜ਼ 6, 7 ਅਤੇ 9 ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੇ ਲਾਭਪਾਤਰੀ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਨਿਰੀਖਣ ਦੌਰਾਨ, ਉਨ੍ਹਾਂ ਨੇ ਮਿਡ-ਡੇਅ ਮੀਲ ਪ੍ਰੋਗਰਾਮ ਲਈ ਫੂਡ ਟੈਸਟਿੰਗ ਰਜਿਸਟਰ ਨੂੰ ਬਣਾਈ ਰੱਖਣ, ਬੱਚਿਆਂ ਨੂੰ ਸਾਫ਼ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਅਤੇ ਭੋਜਨ ਪ੍ਰਕਿਰਿਆ ਦੌਰਾਨ ਸਫਾਈ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਕੂਲੀ ਬੱਚਿਆਂ ਨਾਲ ਮਿਡ-ਡੇਅ ਮੀਲ ਸੰਬੰਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਖਾਣਾ ਵੀ ਖਾਧਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਬੰਧਤ ਵਿਭਾਗ ਨੂੰ ਸਕੂਲਾਂ ਵਿੱਚ ਪਾਣੀ ਅਤੇ ਟੀ ਡੀ ਐਸ (ਕੁੱਲ ਘੁਲਣਸ਼ੀਲ ਠੋਸ ਪਦਾਰਥ) ਦੀ ਗੁਣਵੱਤਾ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਵਿਦਿਆਰਥੀਆਂ ਅਤੇ ਮਿਡ-ਡੇਅ ਮੀਲ ਵਰਕਰਾਂ ਦੋਵਾਂ ਲਈ ਸਮੇਂ-ਸਮੇਂ ‘ਤੇ ਸਿਹਤ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਹੈਲਪਲਾਈਨ ਨੰਬਰ (9876764545) ਨੂੰ ਪ੍ਰਚਾਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਸੰਬੰਧੀ ਕੋਈ ਸ਼ਿਕਾਇਤ ਹੈ, ਤਾਂ ਉਹ ਇਸ ਹੈਲਪਲਾਈਨ ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Published on: ਮਾਰਚ 19, 2025 5:19 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।