ਸੰਘਰਸ਼ਸ਼ੀਲ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

ਪੰਜਾਬ

ਦਲਜੀਤ ਕੌਰ 

ਚੰਡੀਗੜ੍ਹ, 19 ਮਾਰਚ, 2025: ਕੇਂਦਰੀ ਅਤੇ ਪੰਜਾਬ ਦੇ ਮੰਤਰੀਆਂ ਦੁਆਰਾ ਹੱਕੀ ਕਿਸਾਨੀ ਮੰਗਾਂ ਨੂੰ ਲੈ ਕੇ 13 ਮਹੀਨਿਆਂ ਤੋਂ ਸ਼ੰਭੂ ਖਨੌਰੀ ਸ਼ਾਂਤਮਈ ਮੋਰਚਿਆਂ ਵਿੱਚ ਬੈਠੇ ਕਿਸਾਨਾਂ ਦੇ ਆਗੂਆਂ ਨਾਲ ਸੱਤਵੇਂ ਗੇੜ ਦੀ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਬਾਰਡਰ ‘ਤੇ ਗ੍ਰਿਫਤਾਰ ਕਰਨ ਅਤੇ ਮੋਰਚਿਆਂ ‘ਚ ਸ਼ਾਮਲ ਕਿਸਾਨਾਂ ਨੂੰ ਧੱਕੇਸ਼ਾਹੀ ਨਾਲ਼ ਖਿੰਡਾਉਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਦੀ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। 

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਸਰਕਾਰਾਂ ਦੇ ਇਸ ਜਾਬਰ ਵਤੀਰੇ ਨੂੰ ਕਿਸਾਨਾਂ ਨਾਲ਼ ਦੁਸ਼ਮਣੀ ਕਰਾਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਸ਼ੰਭੂ ਬਾਰਡਰ ਉੱਤੇ ਤਾ ਕਿਸਾਨਾਂ ਨੂੰ ਲਾਠੀਆਂ ਨਾਲ ਖਦੇੜਨ ਲਈ ਤਾਣ ਲਾਇਆ ਜਾ ਰਿਹਾ ਹੈ ਅਤੇ ਭੰਨਤੋੜ ਵਰਗੇ ਹੋਰ ਜਾਬਰ ਹਥਕੰਡੇ ਵੀ ਵਰਤੇ ਜਾਣਗੇ। ਔਰਤਾਂ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਜਾਣਾ।ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਚੰਡੀਗੜ੍ਹ ਮੋਰਚੇ ਵੇਲੇ ਐੱਸ ਕੇ ਐੱਮ ਦੇ ਸੈਂਕੜੇ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਹੁਣ ਇਹ ਜਾਬਰ ਹੱਲਾ ਸਰਕਾਰਾਂ ਦਾ ਕਾਰਪੋਰੇਟ ਨੀਤੀਆਂ ਪ੍ਰਤੀ ਡੁੱਲ੍ਹ ਡੁੱਲ੍ਹ ਪੈਂਦੇ ਹੇਜ ਅਤੇ ਕਿਸਾਨਾਂ ਨਾਲ਼ ਨੰਗੀ ਚਿੱਟੀ ਦੁਸਮਣੀ ਦਾ ਸਬੂਤ ਹੈ। ਮੋਦੀ ਸਰਕਾਰ ਵੱਲੋਂ ਸਾਮਰਾਜੀ ਅਮਰੀਕਾ ਨਾਲ਼ ਖੁੱਲ੍ਹੇ ਵਪਾਰ ਦਾ ਸਮਝੌਤਾ ਅਤੇ ਹੋਰ ਸਾਮਰਾਜੀ ਤਾਕਤਾਂ ਨਾਲ ਅਜਿਹੇ ਮੇਲ ਮਿਲਾਪ ਦੇ ਯਤਨ ਇਹੀ ਦਰਸਾਉਂਦੇ ਹਨ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਖੁਦ ਹਰਿਆਣਾ ਪੁਲਿਸ ਵੱਲੋਂ ਜਾਮ ਕੀਤੇ ਕੌਮੀ ਸੜਕ ਮਾਰਗ ਖੁਲ੍ਹਵਾਉਣ ਦੀ ਬਜਾਏ ਕਿਸਾਨਾਂ ਉੱਤੇ ਜਬਰ ਢਾਹੁਣਾ ਜਮਹੂਰੀਅਤ ਦੀਆਂ ਧੱਜੀਆਂ ਉਡਾਉਣਾ ਹੈ। ਪੂਰੇ ਦੇਸ਼ ਦੇ ਕਿਸਾਨ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ਼ ਮੁਲਤਵੀ ਕਰਨ ਸਮੇਂ ਕੇਂਦਰੀ ਖੇਤੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਲਿਖਤੀ ਵਾਅਦਾ ਪੱਤਰ ਦੀਆਂ ਸਾਰੀਆਂ ਮੰਗਾਂ ਅਤੇ ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਨ ਦੀਆਂ ਬਿਲਕੁਲ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ਸ਼ੀਲ ਹਨ।

ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਗ੍ਰਿਫਤਾਰ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨ ਸੰਘਰਸ਼ ਦੀਆਂ ਇਹ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਸਾਮਰਾਜ ਪੱਖੀ ਨੀਤੀਆਂ ਦੇ ਝੰਬੇ ਮੁਲਾਜ਼ਮਾਂ, ਛੋਟੇ ਵਪਾਰੀਆਂ ਆਦਿ ਸਾਰੇ ਕਿਰਤੀ ਲੋਕਾਂ ਨੂੰ ਸਾਂਝੇ ਸੰਘਰਸ਼ਾਂ ਦੇ ਮੈਦਾਨ ਵਿੱਚ ਨਿੱਤਰਨ ਦਾ ਸੱਦਾ ਦਿੱਤਾ ਹੈ।

Published on: ਮਾਰਚ 19, 2025 9:23 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।