ਨਵੀਂ ਦਿੱਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ :
ਮੁਲਾਜ਼ਮਾਂ ਦੇ 8ਵੇਂ ਪੇਅ ਕਮਿਸ਼ਨ ਨੁੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ 8ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਨਾਲ ਕੇਂਦਰ ਸਰਕਾਰ ਦੇ 36 ਲੱਧ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਲਾਭ ਸਾਬਤ ਹੋਵੇਗਾ। ਕੇਂਦਰੀ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਅੰਦਾਜ਼ਨ ਗਿਣਤੀ ਕ੍ਰਮਵਾਰ 36.57 ਲੱਖ ਰੁਪਏ (1 ਮਾਰਚ 2025 ਤੱਕ) ਅਤੇ 33.91 ਲੱਖ ਰੁਪਏ (31 ਦਸੰਬਰ, 2024 ਤੱਕ ) ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤ ਮੰਤਰੀ, ਰੱਖਿਆ ਮੰਤਰਾਲਾ, ਗ੍ਰਹਿ ਮੰਤਰਾਲਾ, ਕਰਮਚਾਰੀ ਅਤੇ ਸਿਖਲਾਈ ਵਿਭਾਗ ਅਤੇ ਰਾਜ ਸਰਕਾਰਾਂ ਵਰਗੇ ਹਿੱਸੇਦਾਰਾਂ ਦੁਆਰਾ ਦਿੱਤੇ ਇਨਪੁਟਸ ‘ਤੇ ਵੀ ਵਿਚਾਰ ਕੀਤਾ ਹੈ। ਇਸ ਤੋਂ ਇਲਾਵਾ 8ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਵਿੱਤੀ ਪ੍ਰਭਾਵ, ਜਿਸ ਵਿੱਚ ਤਨਖ਼ਾਹ ਅਤੇ ਪੈਨਸ਼ਨ, ਭੱਤਿਆਂ ਅਤੇ ਲਾਭਾਂ ਵਿੱਚ ਮਹਿੰਗਾਈ ਨਾਲ ਸਬੰਧਤ ਸੋਧਾਂ ਸ਼ਾਮਲ ਹਨ। ਇਹ ਸਾਰੀਆਂ ਸਿਫ਼ਾਰਸ਼ਾਂ ਜਮ੍ਹਾਂ ਕਰਾਉਣ ਅਤੇ ਸਵੀਕਾਰ ਕੀਤੇ ਜਾਣ ਤੋਂ ਬਾਅਦ ਪ੍ਰਦਾਨ ਕੀਤੀ ਜਾਵੇਗੀ। ਪੇਅ ਕਮਿਸ਼ਨ ਹਰ 10 ਸਾਲ ਬਾਅਦ ਗਠਿਤ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ 8ਵੇਂ ਪੇਅ ਕਮਿਸ਼ਨ ਸਬੰਧੀ ਕੇਂਦਰ ਸਰਕਾਰ ਵੱਲੋਂ ਜਨਵਰੀ ਵਿੱਚ ਪੁਸ਼ਟੀ ਕੀਤੀ ਗਈ ਸੀ।
Published on: ਮਾਰਚ 19, 2025 10:03 ਬਾਃ ਦੁਃ