ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚੇ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ‘ਚ ਸੀ।ਅੱਜ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਭਵਨ ‘ਚ ਆਯੋਜਿਤ ਸਮਾਗਮ ‘ਚ ਮੁੱਖ ਮੰਤਰੀ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਭਗਵੰਤ ਮਾਨ ਕਰੀਬ ਇੱਕ ਘੰਟਾ ਰਹੇ। ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਇੱਥੇ ਉਨ੍ਹਾਂ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਕਰੀਆਂ ਦੇਣਾ ਕੋਈ ਅਹਿਸਾਨ ਨਹੀਂ ਹੈ। ਇਹ ਸਰਕਾਰ ਦਾ ਫਰਜ਼ ਹੈ। ਸਰਕਾਰ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ। ਜਿਹੜੇ ਲੋਕ ਰੁਜ਼ਗਾਰ ਚਾਹੁੰਦੇ ਹਨ, ਉਨ੍ਹਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਅੱਜ ਕੁਝ ਅਧਿਆਪਕਾਂ ਨੇ ਦੱਸਿਆ ਕਿ ਉਹ ਸਿਲੈਕਟ ਹੋ ਜਾਂਦੇ ਸਨ ਪਰ ਪੈਸੇ ਨਾ ਹੋਣ ਕਾਰਨ ਉਹ ਰਿਸ਼ਵਤ ਨਹੀਂ ਦੇ ਸਕੇ ਸਨ। ਆਮ ਆਦਮੀ ਪਾਰਟੀ ਦੇ ਰਾਜ ਵਿੱਚ ਰਿਸ਼ਵਤਖੋਰੀ ਦਾ ਕੋਈ ਕੰਮ ਨਹੀਂ ਹੈ। ਪਹਿਲੀਆਂ ਸਰਕਾਰਾਂ ਨੇ ਹੀ ਲੋਕਾਂ ਨੂੰ ਲੁੱਟਿਆ ਹੈ।
Published on: ਮਾਰਚ 19, 2025 1:52 ਬਾਃ ਦੁਃ