ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ‘ਚ ਸੀ। ਅੱਜ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਭਵਨ ‘ਚ ਆਯੋਜਿਤ ਸਮਾਗਮ ‘ਚ ਸੀ.ਐੱਮ.ਭਗਵੰਤ ਮਾਨ ਕਰੀਬ 1 ਘੰਟਾ ਰੁਕਣਗੇ। ਇੱਥੇ ਉਹ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਜਿਕਰਯੋਗ ਹੈ ਕਿ ਲੁਧਿਆਣਾ ਦੇ ਹਲਕਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਜਲਦੀ ਹੀ ਉਪ ਚੋਣ ਹੋਣ ਜਾ ਰਹੀ ਹੈ। ਇਸ ਕਾਰਨ ਹੁਣ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਲੁਧਿਆਣਾ ਵਿੱਚ ਹੀ ਡੇਰੇ ਲਾਉਣ ਦੀ ਤਿਆਰੀ ਕਰ ਰਹੀ ਹੈ। ਪਿਛਲੇ ਦੋ ਦਿਨਾਂ ਵਿੱਚ ਮਾਨ ਅਤੇ ਕੇਜਰੀਵਾਲ ਨੇ ਸ਼ਹਿਰ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗਾਂ ਵੀ ਕੀਤੀਆਂ।
Published on: ਮਾਰਚ 19, 2025 10:21 ਪੂਃ ਦੁਃ