ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨਾ ਜਬਰ ਦੀ ਹੱਦ: ਮਨਜੀਤ ਧਨੇਰ

ਪੰਜਾਬ

ਸ਼ੰਭੂ ਅਤੇ ਖਨੌਰੀ ਬਾਰਡਰ ਤੇ ਜਬਰ ਦਾ ਕਰਾਂਗੇ ਡਟਵਾਂ ਵਿਰੋਧ: ਗੁਰਦੀਪ ਰਾਮਪੁਰਾ 

ਦਲਜੀਤ ਕੌਰ 

ਚੰਡੀਗੜ੍ਹ, 19 ਮਾਰਚ, 2025: ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੀਟਿੰਗ ਖਤਮ ਹੋਣ ਤੋਂ ਬਾਅਦ ਅਗਲੀ ਮੀਟਿੰਗ ਤੈਅ ਕਰਕੇ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਵਿਸ਼ਵਾਸ਼ ਘਾਤ ਹੈ। ਉਹਨਾਂ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਪੁਲਿਸ ਦਾ ਜਮਘਟ ਦਿੰਦਾ ਸੀ ਕਿ ਕਿਸਾਨਾਂ ਤੇ ਜਬਰ ਦੀ ਤਿਆਰੀ ਕਰ ਲਈ ਗਈ ਹੈ। ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਭਾਰਤੀ ਜਨਤਾ ਪਾਰਟੀ ਦੀਆਂ ਪੈੜਾਂ ਵਿੱਚ ਪੈੜ ਧਰ ਕੇ ਕਿਸਾਨਾਂ ਖਿਲਾਫ ਜਬਰ ਕਰਨ ਤੇ ਉਤਾਰੂ ਹੈ।

ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਪਿਛਲੇ ਦਿਨੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਇਹ ਵੀ ਕਿਹਾ ਸੀ ਕਿ ਤਿੰਨ ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਚੱਲ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਕਿਸੇ ਦਾ ਫੋਨ ਆਇਆ ਸੀ ਜੋ ਕਿ ਸੰਭਾਵਤ ਕੇਂਦਰ ਸਰਕਾਰ ਦਾ ਹੋ ਸਕਦਾ ਹੈ। ਅੱਜ ਦੀ ਘਟਨਾ ਨੇ ਉਸ ਗੱਲ ਤੇ ਮੋਹਰ ਲਗਾ ਦਿੱਤੀ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਕੱਠਪੁਤਲੀ ਵਾਂਗ ਨੱਚ ਰਹੀ ਹੈ।

ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਭਾਵੇਂ ਕਿਸਾਨ ਸੰਘਰਸ਼ ਤਿੰਨ ਮੋਰਚਿਆਂ ਵੱਲੋਂ ਚਲਾਏ ਜਾ ਰਹੇ ਹਨ ਪਰ ਸਾਰੀਆਂ ਕਿਸਾਨ ਜਥੇਬੰਦੀਆਂ ਸਰਕਾਰੀ ਜਬਰ ਦੇ ਖਿਲਾਫ ਇੱਕਮੁੱਠ ਹਨ ਅਤੇ ਇਸ ਜਬਰ ਦਾ ਡੱਟ ਕੇ ਮੁਕਾਬਲਾ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਜਬਰ ਦੀ ਸਖਤ ਨਿਖੇਧੀ ਕਰਦੀ ਹੈ ਅਤੇ ਕਿਸਾਨ ਜਥੇਬੰਦੀਆਂ ਦਾ ਡਟਵਾਂ ਸਾਥ ਦੇਣ ਦਾ ਐਲਾਨ ਕਰਦੀ ਹੈ।

Published on: ਮਾਰਚ 19, 2025 7:50 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।