ਮਾਨਸਾ, 20 ਮਾਰਚ, ਦੇਸ਼ ਕਲਿਕ ਬਿਊਰੋ :
ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਕੁਦਨੀ ਹੈੱਡ ਨੇੜੇ ਨਹਿਰ ਵਿੱਚ ਛਾਲ ਮਾਰ ਦਿੱਤੀ। ਕਈ ਦਿਨਾਂ ਬਾਅਦ ਉਸ ਦੀ ਲਾਸ਼ ਬਰਾਮਦ ਹੋਈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਫ਼ਸਲ ‘ਚ ਪਾਣੀ ਭਰ ਜਾਣ ਕਾਰਨ ਪ੍ਰੇਸ਼ਾਨ ਸੀ। ਜਾਖਲ ਪੁਲੀਸ ਨੇ ਉਸ ਦੀ ਮਾਂ ਦੇ ਬਿਆਨਾਂ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਜਾਂਚ ਕਰ ਰਹੀ ਹੈ।
ਮਾਨਸਾ ਦੇ ਪਿੰਡ ਕੁਲਰੀਆਂ ਦੀ ਰਹਿਣ ਵਾਲੀ ਔਰਤ ਗੁਰਮੇਲ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਜਸਪ੍ਰੀਤ ਖੇਤੀ ਦਾ ਕੰਮ ਕਰਦਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਸਨ। ਇਨ੍ਹਾਂ ਵਿੱਚੋਂ ਇੱਕ ਦੀ ਉਮਰ 9 ਸਾਲ ਅਤੇ ਦੂਜੇ ਦੀ 4 ਸਾਲ ਹੈ। ਉਸ ਨੇ ਦੱਸਿਆ ਕਿ 11 ਮਾਰਚ ਦੀ ਸ਼ਾਮ ਨੂੰ ਬਲਦੇਵ, ਅਮਰੀਕ, ਬਿੱਕਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਉਸ ਦੀ ਤਿੰਨ ਏਕੜ ਕਣਕ ਦੀ ਫ਼ਸਲ ਵਿੱਚ ਪਾਣੀ ਭਰ ਦਿੱਤਾ। ਇਸ ਕਾਰਨ ਫ਼ਸਲ ਖ਼ਰਾਬ ਹੋ ਗਈ। ਇਸ ਤੋਂ ਬਾਅਦ ਜਸਪ੍ਰੀਤ ਪ੍ਰੇਸ਼ਾਨ ਸੀ।
Published on: ਮਾਰਚ 20, 2025 11:22 ਪੂਃ ਦੁਃ