ਪੁਲਿਸ ਨਾਲ ਮੁੱਠਭੇੜ ਤੋਂ ਬਾਅਦ ਦੋ ਗੈਂਗਸਟਰ ਗ੍ਰਿਫ਼ਤਾਰ

ਪੰਜਾਬ


ਫਰੀਦਕੋਟ, 20 ਮਾਰਚ, ਦੇਸ਼ ਕਲਿਕ ਬਿਊਰੋ :
ਫਰੀਦਕੋਟ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਸਕਾਰਪੀਓ ਸਵਾਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਗਗਨੀ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਾਸੀ ਅੰਬੇਡਕਰ ਨਗਰ ਜੈਤੋ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 32 ਬੋਰ ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਜੈਤੋ ਦੀ ਟੀਮ ਨੇ ਜੈਤੋ ਦੇ ਬਠਿੰਡਾ ਰੋਡ ‘ਤੇ ਪਿੰਡ ਚੰਦਭਾਨ ਦੇ ਡਰੇਨ ਪੁਲ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਬਠਿੰਡਾ ਵੱਲੋਂ ਆ ਰਹੀ ਇੱਕ ਸਕਾਰਪੀਓ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਗੱਡੀ ‘ਚ ਸਵਾਰ ਲੋਕਾਂ ਨੇ ਰੁਕਣ ਦੀ ਬਜਾਏ ਪੁਲਿਸ ‘ਤੇ ਗੋਲੀ ਚਲਾਈ ਜੋ ਬੈਰੀਕੇਡ ‘ਤੇ ਲੱਗੀ।
ਪੁਲਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਦੋਵਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਕਾਰਵਾਈ ਦੌਰਾਨ ਸੁਰਿੰਦਰ ਸਿੰਘ ਉਰਫ਼ ਗਗਨੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਐਸਐਸਪੀ ਡਾਕਟਰ ਪ੍ਰਗਿਆ ਜੈਨ ਅਤੇ ਹੋਰ ਉੱਚ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਇਜ਼ਾ ਲਿਆ।

Published on: ਮਾਰਚ 20, 2025 12:42 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।