ਅੰਮ੍ਰਿਤਸਰ: 20 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਪੁਲਿਸ ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪਿਛਲੇ ਦਿਨੀਂ ਮੋਰਚੇ ਵਿੱਚ ਹੀ ਉਨ੍ਹਾ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ ਸੀ।ਸਿਹਤ ਠੀਕ ਨਾ ਹੋਣ ਕਾਰਨ ਹੁਣ ਉਹ ਆਪਣੇ ਘਰ ਸਨ। ਅੱਜ ਸਿਰਸਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
Published on: ਮਾਰਚ 20, 2025 11:18 ਪੂਃ ਦੁਃ