ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ਼ਾਮ 7.30 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਬਜਟ ਸ਼ੈਸ਼ਨ ਕੱਲ੍ਹ 21 ਮਾਰਚ ਨੂੰ ਸ਼ੁਰੂ ਹੋਣ ਵਾਲਾ ਹੈ। ਅੱਜ ਦੀ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਵੱਲੋਂ ਲੋਕਾਂ ਲਈ ਕੁਝ ਸਹੂਲਤਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Google Pay, PhonePe, Paytm ਦੀ ਵਰਤੋਂ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ
Published on: ਮਾਰਚ 20, 2025 1:10 ਬਾਃ ਦੁਃ