ਮੁੱਖ ਮੰਤਰੀ ਦੀ ਯੋਗਸ਼ਾਲਾ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਦਿੱਤਾ ਨਿਰੋਗ ਜੀਵਨ: SDM ਦਮਨਦੀਪ ਕੌਰ

ਟ੍ਰਾਈਸਿਟੀ

ਮੋਹਾਲੀ ਵਿਖੇ ਯੋਗਾ ਟ੍ਰੇਨਰ ਕੌਸ਼ਲ ਵੱਲੋਂ ਰੋਜ਼ਾਨਾ 6 ਯੋਗਸ਼ਲਾਵਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਸਿਹਤਮੰਦ

ਮੋਹਾਲੀ, 20 ਮਾਰਚ, 2025: ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ’ਚ ਮੁੱਖ ਮੰਤਰੀ ਦੀ ਯੋਗਸ਼ਾਲਾ ਲੋਕਾਂ ਨਿਰੋਗ ਜੀਵਨ ਦੇ ਨਾਲ ਨਾਲ ਮਾਨਸਿਕ ਤੰਦਰੁਸਤੀ ਲਈ ਵੀ ਕਾਰਗਰ ਸਿੱਧ ਰੋ ਰਹੀ ਹੈ, ਜਿਸ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।

 ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਮੋਹਾਲੀ ਜ਼ਿਲ੍ਹੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਲੱਗਦੀਆਂ ਯੋਗਾ ਕਲਾਸਾਂ ਨੇ ਆਮ ਲੋਕਾਂ ਦੀ ਜਿੰਦਗੀ ਵਿੱਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ  ਬਦਲਾਅ ਵੀ ਲਿਆਂਦਾ ਹੈ। ਇਨ੍ਹਾਂ ਯੋਗ ਕਲਾਸਾਂ ਵਿੱਚ ਯੋਗ ਅਭਿਆਸ ਰਾਹੀਂ ਲੋਕ ਆਪਣੀ ਨਰੋਈ ਸਿਹਤ ਪ੍ਰਤੀ ਜਾਗਰੂਕ ਹੋਏ ਹਨ ਅਤੇ ਲੋਕ ਨੇ ਯੋਗ ਸਾਧਨਾ ਨੁੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ।

    ਉਨ੍ਹਾਂ ਨੇ ਦੱਸਿਆ ਕਿ ਯੋਗਾ ਟ੍ਰੇਨਰ ਕੌਸ਼ਲ ਵੱਲੋਂ ਮੋਹਾਲੀ ਵਿਖੇ ਵੱਖ-ਵੱਖ ਥਾਵਾਂ ਤੇ ਰੋਜ਼ਾਨਾ 6 ਯੋਗਾਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ਵੱਲੋਂ ਪਹਿਲੀ ਕਲਾਸ ਪੰਜਾਬ ਜੱਜਿਜ਼ ਅਤੇ ਆਫਿਸਰ ਇੰਨਕਲੇਵ, ਸੈਕਟਰ-77 ਮੋਹਾਲੀ ਵਿਖੇ ਸਵੇਰੇ 6.10 ਤੋਂ 7.10 ਵਜੇ ਤੱਕ, ਦੂਜੀ ਕਲਾਸ ਸਵੇਰੇ 7.25 ਤੋਂ 8.25 ਤੱਕ ਵੇਵ ਗਾਰਡਨ, ਸੈਕਟਰ-85, ਮੋਹਾਲੀ ਵਿਖੇ, ਤੀਜੀ ਕਲਾਸ ਵੇਵ ਸਟੇਟ ਵੇਵ ਗਾਰਡਨ, ਸੈਕਟਰ-85 ਵਿੱਚ ਸਵੇਰੇ 8.30 ਵਜੇ ਤੋਂ 9.30 ਤੱਕ, ਚੌਥੀ ਕਲਾਸ ਹੀਰੋਜ਼ ਹੋਮ, ਸੈਕਟਰ-88 ਮੋਹਾਲੀ ਵਿਖੇ ਸਵੇਰੇ 11.00 ਵਜੇ ਤੋਂ 12.00 ਤੱਕ, ਪੰਜਵੀਂ ਕਲਾਸ ਰਿਸ਼ੀ ਅਪਾਰਟਮੈਂਟ, ਸੈਕਟਰ-70, ਮੋਹਾਲੀ ਵਿਖੇ ਦੁਪਿਹਰ 3.55 ਵਜੇ ਤੋਂ 4.55 ਤੱਕ ਅਤੇ ਆਖਰੀ ਛੇਵੀਂ ਕਲਾਸ ਫੇਜ਼-11 ਪਾਰਕ ਨੰ.16,  ਮੋਹਾਲੀ ਵਿਖੇ ਸ਼ਾਮ 5.15 ਤੋਂ 6.15 ਵਜੇ ਤੱਕ ਲਗਾਈ ਜਾਂਦੀ ਹੈ।

     ਟ੍ਰੇਨਰ ਕੌਸ਼ਲ ਵੱਲੋਂ ਦੱਸਿਆ ਗਿਆ ਕਿ ਮੋਹਾਲੀ ਵਿਖੇ ਰੋਜ਼ਾਨਾ ਲੱਗਣ ਵਾਲੀਆਂ ਵੱਖ-ਵੱਖ 6 ਕਲਾਸਾਂ ਦਾ ਸਮਾਂ ਇੱਕ-ਇੱਕ ਘੰਟੇ ਦਾ ਹੁੰਦਾ ਹੈ। ਇਨ੍ਹਾਂ ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਆਪਣੀਆਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਯੋਗ ਆਸਨਾਂ ਨਾਲ ਰਾਹਤ ਮਿਲੀ ਹੈ।

   ਇਨ੍ਹਾਂ ਕੈਂਪਾਂ ’ਚ ਭਾਗ ਲੈਣ ਵਾਲੇ ਲੋਕਾਂ ’ਚ ਰੋਜ਼ਾਨਾ ਆਉਂਦੇ ਵੱਖ-ਵੱਖ ਭਾਗੀਦਾਰਾਂ ਦਾ ਕਹਿਣਾ ਹੈ ਕਿ ਯੋਗਾ ਰਾਹੀਂ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਰਾਹਤ ਮਿਲੀ ਹੈ। ਯੋਗਾ ਕਲਾਸਾਂ ਦੇ ਕੁਝ ਭਾਗੀਦਾਰ ਜਿਵੇਂ ਕਿ ਰੁਬੀਨਾ, ਪ੍ਰੇਮ ਰਾਘਵ, ਮਮਤਾ ਅਤੇ ਊਸ਼ਾ, ਇਨ੍ਹਾਂ ਸਾਰਿਆਂ ਵੱਲੋਂ ਯੋਗ ਸਾਧਨਾ ਨਾਲ ਸਰਵਾਇਕਲ, ਗੋਡਿਆਂ ਦੇ ਦਰਦ, ਸਿਰ ਦਰਦ, ਸਾਹ ਦੀ ਬਿਮਾਰੀ ਆਦਿ ਬਿਮਾਰੀਆਂ ਤੋਂ ਰਾਹਤ ਪਾਈ ਹੈ।  ਇੱਕ ਭਾਗੀਦਾਰ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ, ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਯੋਗਸ਼ਾਲਾ ਸੁਰੂ ਕਰਨਾ, ਉਨ੍ਹਾਂ ਦਾ ਇੱਕ ਬਹੁਤ ਵੱਡਾ ਉਪਰਾਲਾ ਹੈ। ਯੋਗ ਸਾਧਨਾ ਰਾਹੀਂ ਉਨ੍ਹਾਂ ਨੇ ਬਹੁਤ ਸਾਰੀਆਂ ਸਰੀਰਕ ਬਿਮਾਰੀਆਂ ਹਾਈ ਬਲੱਡ ਪ੍ਰੈਸ਼ਰ, ਸਰਵਾਈਕਲ, ਪਿੱਠ ਦਰਦ ਆਦਿ ਤੋਂ ਨਿਜਾਤ ਪਾਈ ਹੈ, ਬਹੁਤ ਸਾਰੀਆਂ ਬਿਮਾਰੀਆਂ ਤੋਂ ਰਾਹਤ ਪਾਉਣ ਦੇ ਨਾਲ-ਨਾਲ ਆਪਣਾ ਭਾਰ ਵੀ ਘਟਾਇਆ ਹੈ।

     ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਲਈ ਸੀ ਐਮ ਦੀ ਯੋਗਸ਼ਾਲਾ ਪੋਰਟਲ ’ਤੇ ਜਾ ਕੇ ਮੁਫ਼ਤ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ ਅਤੇ ਕਲਾਸ ਲਾਉਣ ਦਾ ਵੀ ਕੋਈ ਚਾਰਜ ਜਾਂ ਫ਼ੀਸ ਨਹੀਂ ਲਈ ਜਾਂਦੀ। ਵਧੇਰੇ ਜਾਣਕਾਰੀ ਲਈ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ, ਜਿਸ ‘ਤੇ ਸੰਪਰਕ ਕਰਕੇ ਉਹ ਲੋਕ, ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Published on: ਮਾਰਚ 20, 2025 3:28 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।