ਦਲਜੀਤ ਕੌਰ
ਸੰਗਰੂਰ, 20 ਮਾਰਚ, 2025: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਦੇ ਅਪਗਰੇਡੇਸ਼ਨ ਅਤੇ ਕਾਲਜ ਦੇ ਦਾਖਲਾ ਗੇਟਾਂ ਦਾ ਸੁੰਦਰੀਕਰਨ ਕਰਵਾਏ ਜਾਣ ਮਗਰੋਂ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਵਿੱਚ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਬਿਹਤਰੀਨ ਬੁਨਿਆਦੀ ਢਾਂਚਾ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਸਰਕਾਰੀ ਕਾਲਜ ਦੀ ਦਿੱਖ ਨੂੰ ਸੰਵਾਰਨ ਲਈ ਲੋਕ ਨਿਰਮਾਣ ਵਿਭਾਗ ਰਾਹੀਂ ਦਾਖਲਾ ਗੇਟਾਂ ਅਤੇ ਅਪਰੋਚ ਰੋਡ ਦਾ ਵਿਕਾਸ ਕੰਮ ਕਰਵਾਇਆ ਗਿਆ ਹੈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਾਲਜ ਦੇ ਪ੍ਰਿੰਸੀਪਲ ਤੇ ਹੋਰ ਸਟਾਫ ਨੂੰ ਵਿਸ਼ਵਾਸ ਦਵਾਇਆ ਕਿ ਕਾਲਜ ਦੀ ਬਿਹਤਰੀ ਲਈ ਸਰਕਾਰ ਵਚਨਬੱਧ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਵਿਦਿਆਰਥੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਪੂਰੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਪੜ੍ਹਾਈ ਕਰਨ ਅਤੇ ਅਕਾਦਮਿਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਜਿਲਾ ਸੰਗਰੂਰ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਕੌਂਸਲਰ ਅਤੇ ਆਪ ਆਗੂ ਵੀ ਹਾਜ਼ਰ ਸਨ।
Published on: ਮਾਰਚ 20, 2025 7:27 ਬਾਃ ਦੁਃ