ਬਜਟ ਸੈਸ਼ਨ ‘ਚ ਜੇਕਰ ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੀ ਗਰੰਟੀ ਨੂੰ ਅਮਲੀ ਰੂਪ ਨਾ ਦਿੱਤਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ : ਆਂਗਣਵਾੜੀ ਯੂਨੀਅਨ

ਪੰਜਾਬ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ :
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਵੱਖ-ਵੱਖ ਸਮਿਆਂ ਤੇ ਰੋ ਭਰੇ ਸੰਘਰਸ਼ ਕਰਦੇ ਹੋਏ ਸੈਂਕੜਿਆਂ ਦੀ ਗਿਣਤੀ ਵਿੱਚ ਮੰਗ ਪੱਤਰ ਸਰਕਾਰ ਨੂੰ ਭੇਜੇ ਗਏ। ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵੱਲੋਂ ਲਾਰੇ ਲਾਊ ਰਵਈਆ ਅਪਣਾਇਆ ਗਿਆ ਹੈ। ਅੱਜ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ,ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਮਨਦੀਪ ਕੁਮਾਰੀ, ਜੁਆਇੰਟ ਸਕੱਤਰ ਗੁਰਦੀਪ ਕੌਰ ,ਮੀਤ ਪ੍ਰਧਾਨ ਬਲਰਾਜ ਕੌਰ, ਗੁਰਮੀਤ ਕੌਰ ਅਤੇ ਹੋਰ ਸੂਬਾਈ ਕਮੇਟੀ ਦੇ ਆਗੂਆਂ ਸਮੇਤ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੀ ਆਮ ਆਦਮੀ ਪਾਰਟੀ ਦੇ ਮੈਨੀਫੈਸਟੋ ਵਿੱਚ ਕੁਝ ਗਰੰਟੀਆਂ ਕੀਤੀਆਂ ਗਈਆਂ ਸਨ । ਜਿਨਾਂ ਵਿੱਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਮਾਣ ਭੱਤੇ ਨੂੰ ਦੁਗਣਾ ਕਰਨਾ ਵੀ ਸ਼ਾਮਿਲ ਸੀ। ਮਾਣਭੱਤਾ ਤਾਂ ਦੁਗਣਾ ਨਹੀਂ ਹੋਇਆ ਪਰ ਆਈ.ਸੀ.ਡੀ.ਐਸ ਤੋਂ ਬਿਨਾਂ ਹੋਰ ਵਾਧੂ ਕੰਮ ਜਰੂਰ ਦੁਗਣੇ ਹੋ ਗਏ ਹਨ । ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਕਰ ਦਿੱਤੀ ਹੈ । ਇੱਥੇ ਜ਼ਿਕਰ ਯੋਗ ਹੈ ਕਿ ਨਵੇਂ ਸਿੱਖਿਆ ਨੀਤੀ ਅਨੁਸਾਰ ਬਾਲ ਵਾਟਿਕਾ ਆਂਗਨਵਾੜੀ ਕੇਂਦਰਾਂ ਨਾਲ ਜੋੜੀ ਜਾਣੀ ਹੈ ।

ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਕਰਵਾ ਕੇ ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇਗਾ । ਵੱਖ ਵੱਖ ਮੀਟਿੰਗਾਂ ਵਿੱਚ ਵੀ ਇਸ ਗੱਲ ਨੂੰ ਮੰਨਿਆ ਗਿਆ 8 ਜਨਵਰੀ ਨੂੰ ਹੋਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਦੀ ਮੀਟਿੰਗ ਵਿੱਚ ਵੀ ਇਸ ਉੱਤੇ ਵਿਭਾਗ ਨੂੰ ਕਾਰਜ ਕਰਨ ਦੇ ਹੁਕਮ ਦਿੱਤੇ ਗਏ। ਪਰ ਵਿਭਾਗ ਵੱਲੋਂ ਸਿਰਫ ਪੋਸ਼ਣ ਟਰੈਕ ਨੂੰ ਹੀ ਮੁੱਦਾ ਬਣਾਇਆ ਹੋਇਆ ਹੈ। ਜਿਹੜੇ ਨਿਚਲੇ ਪੱਧਰ ਤੇ ਕੰਮਾਂ ਵਿੱਚ ਸੁਧਾਰ ਕਰਨਾ ਹੈ ਉਸ ਉੱਤੇ ਕੋਈ ਵੀ ਧਿਆਨ ਨਹੀਂ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਵੱਖ-ਵੱਖ ਮੀਟਿੰਗਾਂ ਵਿੱਚ ਆਪਣੀਆਂ ਮੰਗਾਂ ਨੂੰ ਦੁਹਰਾਇਆ ਜਾ ਰਿਹਾ ਹੈ। “ਮੀਟਿੰਗ ਤੇ ਮੀਟਿੰਗ ਤਾਂ ਹੁੰਦੀ ਹੈ ਪਰ ਹੱਲ ਦੀ ਕੋਈ ਤਰੀਕ ਨਹੀਂ ਮਿਲਦੀ”।

ਉਹਨਾਂ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਪ੍ਰੀ ਪ੍ਰਾਇਮਰੀ ਸਕੂਲਾਂ ਦੀ ਤਰ੍ਹਾਂ ਵਧੀਆ ਇੰਫਰਾਸਟਕਚਰ ਮੁਹਈਆ ਕਰਵਾਇਆ ਜਾਵੇ। ਪੋਸ਼ਨ ਟਰੈਕ ਐਪ ਨੂੰ ਚਲਾਉਣ ਵਾਸਤੇ ਵਧੀਆ ਕੁਆਲਿਟੀ ਦੇ ਟੈਬ ਖਰੀਦੇ ਜਾਣ। ਮੈਨੀਫੈਸਟੋ ਵਿੱਚ ਕੀਤੀਆਂ ਗਰੰਟੀਆਂ ਨੂੰ ਲਾਗੂ ਕਰਦੇ ਹੋਏ ਮਾਣ ਭੱਤੇ ਨੂੰ ਦੁਗਣਾ ਕੀਤਾ ਜਾਵੇ ਜੇਕਰ ਸਰਕਾਰ ਨੇ ਸਾਲ 2025 – 26 ਬਜਟ ਵਿੱਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਉੱਤੇ ਵਿਚਾਰ ਨਾ ਕੀਤਾ ਤਾਂ ਮਜਬੂਰਨ ਤਿਖੇ ਸੰਘਰਸ਼ ਦੀ ਰਾਹ ਫੜਨੀ ਪਵੇਗੀ ਅਤੇ ਇਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Published on: ਮਾਰਚ 20, 2025 6:18 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।