ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :
ਅੱਜ ਵੀਰਵਾਰ ਸਵੇਰੇ ਹਰਿਆਣਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਰੀਕੇਡ ਹਟਾਉਣ ਦਾ ਕੰਮ ਜਾਰੀ ਹੈ। ਪੁਲਿਸ ਇੱਥੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰੇਗੀ। ਬੁੱਧਵਾਰ ਨੂੰ ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਵਾ ਦਿੱਤਾ ਸੀ।
ਹਾਈਵੇ ‘ਤੇ ਜੇਸੀਬੀ, ਹਾਈਡਰਾ ਅਤੇ ਹੋਰ ਮਸ਼ੀਨਾਂ ਨਾਲ ਸੀਮਿੰਟ ਦੇ ਬੈਰੀਕੇਡ ਹਟਾਏ ਜਾ ਰਹੇ ਹਨ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।
Published on: ਮਾਰਚ 20, 2025 10:53 ਪੂਃ ਦੁਃ