ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

Punjab

ਬਠਿੰਡਾ, 20 ਮਾਰਚ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ) ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਸਕੂਲਾਂ ਵਿੱਚ ਦਾਖਲਿਆਂ ਸਬੰਧੀ ਜਾਗਰੂਕ ਦਾਖ਼ਲਾ ਮੁਹਿੰਮ ਵੈਨ ਨੂੰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪਰਸਰਾਮ ਨਗਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਜਿਥੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਂਦਿਆਂ ਮੁਢੱਲੀਆਂ ਸਹੂਲਤਾਂ ਨਾਲ ਲੈਸ ਕਰਦਿਆਂ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਉਥੇ ਹੀ ਸਰਕਾਰੀ ਸਕੂਲਾਂ ਦੀਆਂ ਜਮਾਤਾਂ ਨੂੰ ਹਾਈਟੈਕ ਬਣਾਉਂਦਿਆਂ ਡਿਜੀਟਲ ਤਕਨੀਕ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰ ਕੇ ਮੌਜੂਦਾ ਸਿੱਖਿਆ ਪ੍ਰਣਾਲੀ ‘ਚ ਸੁਧਾਰ ਲਿਆਉਣ ਦੇ ਉਪਰਾਲੇ ਆਰੰਭ ਕੀਤੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੈਸ਼ਨ 2025-2026 ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਵਾਧੇ ਲਈ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ’ਚ ਕੀਤੇ ਕ੍ਰਾਂਤੀਕਾਰੀ ਪਰਿਵਰਤਨ ਨੂੰ ਦਰਸਾਉਂਦੀ ਦਾਖਲਾ ਮੁਹਿੰਮ ਸਬੰਧੀ ਵੈਨ ਬਠਿੰਡਾ ਵਿਖੇ ਪਹੁੰਚੀ। ਉਨ੍ਹਾਂ ਕਿਹਾ ਕਿ ਇਹ ਵੈਨ ਦੋ ਦਿਨ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿਖੇ ਜਾਏਗੀ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਪ੍ਰਾਇਮਰੀ ਸ਼੍ਰੀਮਤੀ ਮਨਿੰਦਰ ਕੌਰ ਵਲੋਂ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿਕੰਦਰ ਸਿੰਘ ਬਰਾੜ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਹਿੰਦਰਪਾਲ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਗੁਰਮੇਲ ਸਿੰਘ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਰਿਟਾਇਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਮੰਦਰ ਸਿੰਘ ਬਰਾੜ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟ ਸ ਜਸਬੀਰ ਸਿੰਘ ਗਿੱਲ ਅਤੇ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲ ਅਤੇ  ਮੁੱਖ ਅਧਿਆਪਕ ਆਦਿ ਹਾਜ਼ਰ ਸਨ।

Published on: ਮਾਰਚ 20, 2025 3:38 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।