ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਹੁਕਮ

ਕੌਮਾਂਤਰੀ ਪ੍ਰਵਾਸੀ ਪੰਜਾਬੀ

ਵਾਸਿੰਗਟਨ, 21 ਮਾਰਚ, ਦੇਸ਼ ਕਲਿਕ ਬਿਊਰੋ :
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਕਾਰਜਕਾਰੀ ਹੁਕਮ ‘ਤੇ ਦਸਤਖਤ ਕਰ ਦਿੱਤੇ। ਦਸਤਖਤ ਕਰਨ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਸਿੱਖਿਆ ‘ਤੇ ਸਭ ਤੋਂ ਵੱਧ ਖਰਚ ਕਰਦਾ ਹੈ ਪਰ ਜਦੋਂ ਸਫਲਤਾ ਦੀ ਗੱਲ ਆਉਂਦੀ ਹੈ ਤਾਂ ਇਹ ਦੇਸ਼ ਸੂਚੀ ‘ਚ ਸਭ ਤੋਂ ਹੇਠਲੇ ਸਥਾਨ ‘ਤੇ ਹੈ। ਸਿੱਖਿਆ ਵਿਭਾਗ ਸੁਧਾਰ ਕਰਨ ਵਿੱਚ ਅਸਫਲ ਰਿਹਾ ਹੈ। ਹੁਣ ਇਹ ਹਮੇਸ਼ਾ ਲਈ ਖਤਮ ਹੋ ਜਾਵੇਗਾ।
ਹਾਲਾਂਕਿ, ਹੁਕਮ ਵਿੱਚ ਕਿਹਾ ਗਿਆ ਹੈ ਕਿ ਅਪਾਹਜ ਬੱਚਿਆਂ ਲਈ ਗ੍ਰਾਂਟਾਂ ਅਤੇ ਫੰਡਿੰਗ ਵਰਗੇ ਮਹੱਤਵਪੂਰਨ ਪ੍ਰੋਗਰਾਮ ਜਾਰੀ ਰਹਿਣਗੇ। ਇਨ੍ਹਾਂ ਪ੍ਰੋਗਰਾਮਾਂ ਨੂੰ ਹੋਰ ਏਜੰਸੀਆਂ ਨੂੰ ਸੌਂਪਿਆ ਜਾਵੇਗਾ। ਟਰੰਪ ਨੇ ਭਾਸ਼ਣ ਦੌਰਾਨ ਅਮਰੀਕੀ ਅਧਿਆਪਕਾਂ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਧਿਆਨ ਰੱਖਿਆ ਜਾਵੇਗਾ।

Published on: ਮਾਰਚ 21, 2025 9:41 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।