ਅੰਮ੍ਰਿਤਸਰ, 21 ਮਾਰਚ, ਦੇਸ਼ ਕਲਿਕ ਬਿਊਰੋ :
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਬੀਤੀ ਰਾਤ ਅੰਮ੍ਰਿਤਸਰ ਲਿਆਂਦੇ ਗਏ। ਰਾਤ ਨੂੰ ਪੁਲਸ ਨੇ ਉਨ੍ਹਾਂ ਨੂੰ ਕਿਸੇ ਅਣਪਛਾਤੀ ਜਗ੍ਹਾ ‘ਤੇ ਸੁਰੱਖਿਅਤ ਜਗ੍ਹਾ ਰੱਖਿਆ।ਅੱਜ ਤੜਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ।ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਦਿੱਤਾ।
ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਦੋ ਗਰੁੱਪਾਂ ਵਿੱਚ ਡਿਬਰੂਗੜ੍ਹ ਤੋਂ ਦਿੱਲੀ ਲਿਆਂਦਾ। ਦੇਰ ਸ਼ਾਮ ਜਦੋਂ ਸੱਤ ਸਾਥੀ ਦਿੱਲੀ ਪੁੱਜੇ ਤਾਂ ਦੇਰ ਰਾਤ ਉਨ੍ਹਾਂ ਨੂੰ ਅੰਮ੍ਰਿਤਸਰ ਭੇਜ ਦਿੱਤਾ ਗਿਆ। ਅੱਜ ਸਾਰੇ ਸਾਥੀਆਂ ਨੂੰ ਤੜਕੇ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕਰਕੇ ਫਰਵਰੀ 2023 ਵਿੱਚ ਥਾਣੇ ’ਤੇ ਹੋਏ ਹਮਲੇ ਸਬੰਧੀ ਰਿਮਾਂਡ ਹਾਸਲ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਨੂੰ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ।ਜਿਸ ਤੋਂ ਬਾਅਦ 6 ਦਿਨ ਪਹਿਲਾਂ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈਣ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚੀ ਸੀ।
Published on: ਮਾਰਚ 21, 2025 9:11 ਪੂਃ ਦੁਃ