ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ :
ਪਟਿਆਲਾ ਵਿੱਚ ਫੌਜ ਦੇ ਕਰਨਲ ਨਾਲ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਮਾਰਕੁੱਟ ਦਾ ਮਾਮਲਾ ਅੱਜ ਵਿਧਾਨ ਸਭਾ ਵਿੱਚ ਉਠਾਇਆ ਗਿਆ। ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਜ਼ੀਰੋ ਆਵਰ ਦੌਰਾਨ ਇਹ ਮਸਲਾ ਉਠਾਇਆ ਗਿਆ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਇਸ ਘਟਨਾ ਨੇ ਸਾਡਾ ਸਿਰ ਨੀਵਾਂ ਕੀਤਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਬੋਲਦੇ ਹੋਏ ਕਿਹਾ ਕਿ ਪਟਿਆਲਾ ਦੇ ਐਸਐਸਪੀ ਨੂੰ ਤੁਰੰਤ ਬਦਲਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਆਰੋਪੀ ਮੁਲਾਜ਼ਮਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸੇ ਜੱਜ ਕੋਲੋਂ ਇਸ ਦੀ ਜਾਂਚ ਕਰਵਾਈ ਜਾਵੇ। ਇਹ ਵੀ ਮੰਗ ਕੀਤੀ ਕਿ ਆਰੋਪੀਆਂ ਨੂੰ ਬਰਖਾਸਤ ਕੀਤਾ ਜਾਵੇ।
Published on: ਮਾਰਚ 21, 2025 3:09 ਬਾਃ ਦੁਃ