ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਸਮੇਂ ਐਕਟਿਵ ਮੋਡ ਵਿੱਚ ਹੈ। ‘ਆਪ’ ਦੀ ਸੀਨੀਅਰ ਲੀਡਰਸ਼ਿਪ ਆਪਣਾ ਪੂਰਾ ਧਿਆਨ ਪੰਜਾਬ ‘ਤੇ ਕੇਂਦਰਿਤ ਕਰ ਰਹੀ ਹੈ।
ਅੱਜ ਯਾਨੀ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ ਨੂੰ ਦਿੱਤੀ ਗਈ ਹੈ।
Published on: ਮਾਰਚ 21, 2025 12:19 ਬਾਃ ਦੁਃ