ਮਾਨਸਾ: ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਆਰੰਭੇ ਜਾਣ-ਡਿਪਟੀ ਕਮਿਸ਼ਨਰ

Punjab

*ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ

ਮਾਨਸਾ 21 ਮਾਰਚ: ਦੇਸ਼ ਕਲਿੱਕ ਬਿਓਰੋ

                ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮਾਨਸਾ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇ । ਉਨ੍ਹਾਂ ਜ਼ੋਰ ਦਿੱਤਾ ਕਿ ਲੋਕਾਂ ਨੂੰ ਨਸ਼ੇ ਅਤੇ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ।
            ਮੀਟਿੰਗ ਦੌਰਾਨ, ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ’ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਤੰਬਾਕੂ ਦੀ ਲਤ ਤੋਂ ਬਚਾਇਆ ਜਾ ਸਕੇ।
            ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਕੂਲ, ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ, ਕਾਲਜਾਂ ਤੋਂ ਇਹ ਸਰਟੀਫਿਕੇਟ ਲੈਣਗੇ ਕਿ ਉਨ੍ਹਾਂ ਦੇ ਸਕੂਲਾਂ ਅਤੇ ਕਾਲਜਾਂ ਦੇ ਆਸਪਾਸ ਕੋਈ ਤੰਬਾਕੂ ਪਦਾਰਥਾਂ ਜਾਂ ਕਿਸੇ ਹੋਰ ਨਸ਼ੇ ਦੀ ਕੋਈ ਵਿਕਰੀ ਨਹੀ ਹੋ ਰਹੀ। ਉਨ੍ਹਾਂ ਕਿਹਾ ਕਿ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਤਾ ਪਿਤਾ ਨੂੰ ਵੀ ਨਸ਼ੇ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੱਖ ਵੱਖ ਤਰ੍ਹਾਂ ਦੀ  ਜਾਗਰੂਕਤਾ ਗਤੀਵਿਧੀਆਂ ਉਲੀਕਿਆਂ ਜਾਣ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਆਮ ਜਨਤਾ ਜਾਗਰੂਕ ਹੋ ਸਕੇ।
ਉਨ੍ਹਾਂ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਤੰਬਾਕੂ ਦੇ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤੇ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ -ਸਿਗਰੇਟ ਨੂੰ ਪਹਿਲਾਂ ਤੋਂ ਹੀ ਅਪ੍ਰਵਾਨਿਤ ਨਸ਼ਾ ਐਲਾਨਿਆ ਹੋਇਆ ਹੈ। ਇਸ ਦੀ ਵਿਕਰੀ ਕਰਨ ਵਾਲੇ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
           ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ.ਰਵਿੰਦਰ ਸਿੰਗਲਾ, ਐਡਵੋਕੇਟ ਗੁਰਪ੍ਰੀਤ ਸਿੰਘ ਪ੍ਰੌਜੈਕਟ ਮੈਨੇਜ਼ਰ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ, ਡਾ. ਵਿਜੈ ਕੁਮਾਰ ਐਸ. ਐਮ. ਓ. ਸਰਦੂਲਗੜ੍ਹ, ਹੈਪੀ ਕੁਮਾਰ ਕਾਰਜ ਸਾਧਕ ਅਫ਼ਸਰ ਸਰਦੂਲਗੜ, ਇੰਸਪੈਕਟਰ ਦਲਜੀਤ ਸਿੰਘ ਪੀ. ਪੀ, ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਕੋਟਪਾ, ਧਰਮਪਾਲ ਇੰਸਪੈਕਟਰ ਮਿਊਂਸਪਲ ਕਮੇਟੀ ਮਾਨਸਾ, ਡਾ ਬਲਜਿੰਦਰ ਕੌਰ ਐਸ ਐਮ ਓ ਖਿਆਲਾ, ਡਾ ਹੰਸਾ ਜੋਸਨ, ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤੋਂ ਇਲਾਵਾ ਵੱਖ –ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

Published on: ਮਾਰਚ 21, 2025 5:05 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।