ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਵੱਲੋਂ ਹੰਗਾਮਾ, ਕੀਤਾ ਵਾਕ ਆਊਟ

ਪੰਜਾਬ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਰਿਹਾ ਹੈ। ਪੰਜਾਬ ਦੇ ਰਾਜਪਾਲ ਵੱਲੋਂ ਵਿਧਾਨ ਸਭਾ ਵਿੱਚ ਭਾਸ਼ਣ ਦੇਣ ਸਮੇਂ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਵੱਲੋਂ ਭਾਸ਼ਣ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਹੰਗਾਮੇ ਦੇ ਬਾਵਜੂਦ ਰਾਜਪਾਲ ਵੱਲੋਂ ਭਾਸ਼ਣ ਜਾਰੀ ਹੈ। ਵਿਰੋਧੀ ਪਾਰਟੀ ਵੱਲੋਂ ਵਿਧਾਨ ਸਭਾ ਵਿਚੋਂ ਬਾਕਆਊਟ ਕੀਤਾ ਗਿਆ। ਵਿਰੋਧੀ ਧਿਰ ਨੇ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਪਟਿਆਲਾ ਵਿਖੇ ਕਰਨਲ ਨਾਲ ਹੋਈ ਕੁੱਟਮਾਰ ਦੀ ਘਟਨਾ ਦੀ ਜਾਂਚ ਕਰਨ ਵਾਸਤੇ ਪੰਜਾਬ ਸਰਕਾਰ ਹਾਈਕੋਰਟ ਦੇ ਜੱਜ ਤੋਂ ਜਾਂਚ ਕਰਵਾਏ। ਉਨ੍ਹਾਂ ਮੰਗ ਕੀਤੀ ਕਿ ਕਰਨਲ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਜਾਵੇ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਲੈ ਕਿਹਾ ਕਿ ਭਗਵੰਤ ਮਾਨ, ਅਮਨ ਅਰੋੜਾ, ਕੁਲਤਾਰ ਸੰਧਵਾਂ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਸਰਕਾਰ ਆਉਣ ਤੋਂ ਪਹਿਲਾਂ ਧਰਨਿਆਂ ਵਿੱਚ ਬੈਠਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ ਘਰ ਬੁਲਾ ਕੇ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਧਰਨੇ ਸ਼ੁਰੂ ਕਰਵਾਏ ਸਨ।

Published on: ਮਾਰਚ 21, 2025 11:42 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।