ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋ ਗਿਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਪਾਰਟੀਆਂ ਦੇ ਵਿਧਾਇਕ ਵਿਧਾਨ ਸਭਾ ਪਹੁੰਚ ਰਹੇ ਹਨ।ਸੈਸ਼ਨ ਦੀ ਸ਼ੁਰੂਆਤ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸੰਬੋਧਨ ਨਾਲ ਹੋ ਰਹੀ ਹੈ।
ਕਾਂਗਰਸ ਦੇ ਸੀਨੀਅਰ ਆਗੂ ਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਤਖ਼ਤੀ ਲੈ ਕੇ ਪੁੱਜੇ। ਉਨ੍ਹਾਂ ਦੇ ਹੱਥਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਬਾਜਵਾ ਨੇ ਕਿਹਾ ਕਿ ਅੱਜ ਦੇ ਸੈਸ਼ਨ ‘ਚ ਰਾਜਪਾਲ ਦੇ ਸੰਬੋਧਨ ਤੋਂ ਬਾਅਦ ਅਸੀਂ ਦੋ ਗੱਲਾਂ ‘ਤੇ ਇਤਰਾਜ਼ ਉਠਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ‘ਜੈ ਜਵਾਨ, ਜੈ ਕਿਸਾਨ’ ਰਹੀ ਹੈ ਪਰ ਹਾਲ ਹੀ ਵਿੱਚ ਵਾਪਰੀਆਂ ਕੁਝ ਘਟਨਾਵਾਂ ਚਿੰਤਾਜਨਕ ਹਨ।
Published on: ਮਾਰਚ 21, 2025 11:09 ਪੂਃ ਦੁਃ