ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਵੀ ਅੱਜ ਸ਼ੁੱਕਰਵਾਰ (21 ਮਾਰਚ) ਨੂੰ ਆਵਾਜਾਈ ਲਈ ਪੂਰੀ ਤਰ੍ਹਾਂ ਖੋਲ੍ਹ ਦਿੱਤੀ ਜਾਵੇਗੀ। ਇਸ ਨਾਲ ਜੀਂਦ-ਸੰਗਰੂਰ ਰਾਹੀਂ ਦਿੱਲੀ ਅਤੇ ਪਟਿਆਲਾ ਜਾਣ ਵਾਲਿਆਂ ਨੂੰ ਰਾਹਤ ਮਿਲੇਗੀ।
ਸ਼ੰਭੂ ਅਤੇ ਖਨੌਰੀ ਸਰਹੱਦ ਖੁੱਲ੍ਹਣ ਤੋਂ ਬਾਅਦ ਹਰਿਆਣਾ ਪੁਲੀਸ ਨੇ ਦਿੱਲੀ ਨਾਲ ਲੱਗਦੀ ਕੁੰਡਲੀ ਸਰਹੱਦ ’ਤੇ ਲਾਏ ਬੈਰੀਕੇਡਿੰਗ ਵੀ ਹਟਾ ਦਿੱਤੀ ਹੈ।
ਇਸ ਦੌਰਾਨ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਸਮੇਤ 101 ਕਿਸਾਨਾਂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਦੋਂ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਆਗੂ ਜਗਜੀਤ ਡੱਲੇਵਾਲ ਨੇ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਜਲੰਧਰ ‘ਚ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।
Published on: ਮਾਰਚ 21, 2025 7:44 ਪੂਃ ਦੁਃ