ਮੋਹਾਲੀ, 21 ਮਾਰਚ, ਦੇਸ਼ ਕਲਿੱਕ ਬਿਓਰੋ :
ਕਰੈਚ ਵਰਕਰ ਹੈਲਪਰ ਯੂਨੀਅਨ ਪੰਜਾਬ (ਸੀਟੂ) ਵੱਲੋਂ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਘਰਸ਼ ਕਰਦੀ ਆ ਰਹੀ ਹੈ। ਯੂਨੀਅਨ ਲਗਾਤਾਰ ਸਰਕਾਰ ਨੂੰ ਭੇਜੇ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਜਾਣੂ ਕਰਵਾਉਂਦੀ ਆ ਰਹੀ ਹੈ ਕਿ ਕਰੈਚ ਵਰਕਰ ਹੈਲਪਰਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਕਰੈਚ ਵਰਕਰਾਂ ਤੇ ਹੈਲਪਰਾਂ ਨੂੰ ਬਹੁਤ ਘੱਟ ਮਾਣਭੱਤਾ ਦਿੱਤਾ ਜਾਂਦਾ ਹੈ, ਪ੍ਰੰਤੂ ਉਹ ਵੀ ਪਿਛਲੇ 30 ਮਹੀਨਿਆਂ ਤੋਂ ਨਹੀਂ ਦਿੱਤਾ ਗਿਆ। ਯੂਨੀਅਨ ਪ੍ਰਧਾਨ ਕਿਰਨ ਬਾਲਾ, ਸਕੱਤਰ ਰਜਿੰਦਰਪਾਲ ਕੌਰ ਤੇ ਖਜ਼ਾਨਚੀ ਰੈਨੂ ਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਿਲੀ ਮਨਜ਼ੂਰੀ ਦੇ ਬਾਵਜੂਦ ਕਰੈਚ ਵਰਕਰਾਂ ਤੇ ਹੈਲਪਰਾਂ ਨੂੰ 30 ਮਹੀਨਿਆਂ ਤੋਂ ਮਾਣਭੱਤਾ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਇਸ ਨੂੰ ਲੈ ਕੇ ਸਬੰਧਤ ਵਿਭਾਗ ਤੇ ਸਰਕਾਰ ਨਾਲ ਕਈ ਵਾਰ ਮੀਟਿੰਗ ਹੋਈ, ਪੱਲੇ ਸਿਰਫ ਲਾਰੇ ਹੀ ਪਾਏ ਹਨ। ਆਗੂਆਂ ਨੇ ਕਿਹਾ ਕਿ ਜੇਕਰ ਪਿਛਲਾ ਬਕਾਇਆ ਛੇਤੀ ਨਾ ਦਿੱਤਾ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਮੂਹ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ, ਲਾਭ ਕੌਰ, ਮੰਜੂ ਰਾਣੀ, ਜਸਵੀਰ ਕੌਰ ਨੇ ਵੀ ਸਰਕਾਰ ਨੂੰ ਚੇਤਾਨਵੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।
Published on: ਮਾਰਚ 21, 2025 4:28 ਬਾਃ ਦੁਃ