SKM ਨਹੀਂ ਕਰੇਗਾ 26 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ

ਪੰਜਾਬ

ਕਿਸਾਨਾਂ ਵੱਲੋਂ ਅੱਜ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਨਾਂਹ
ਚੰਡੀਗੜ੍ਹ: 21 ਮਾਰਚ, ਦੇਸ਼ ਕਲਿੱਕ ਬਿਓਰੋ-

ਕਿਸਾਨ ਜਥੇਬੰਦੀਆਂ ਅੱਜ ਪੰਜਾਬ ਸਰਕਾਰ ਨਾਲ ਮੀਟਿੰਗ ਨਹੀਂ ਕਰਨੀਆਂ। ਇਹ ਐਲਾਨ ਅੱਜ ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕੀਤਾ ਹੈ। ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਅਸੀਂ ਕਿਸੇ ਵੀ ਮੀਟਿੰਗ ਤੋਂ ਨਹੀਂ ਭੱਜਾਂਗੇ ਪਰ ਮੀਟਿੰਗ ਸੁਖਾਵਾਂ ਮਾਹੌਲ ਬਣਨ ਤੋ ਬਾਅਦ ਹੀ ਕੀਤੀ ਜਾਵੇਗੀ, ਅਜਿਹੇ ਮਾਹੌਲ ਵਿੱਚ ਮੀਟਿੰਗ ਦੀ ਕੋਈ ਤੁਕ ਨਹੀਂ ਬਣਦੀ। ਕਿਸਾਨ ਹੁਣ 28 ਮਾਰਚ ਨੂੰ ਆਪਣੀ ਅਸੰਤੁਸ਼ਟੀ ਪ੍ਰਗਟ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਲਈ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਵਿਖਾਵਾ ਕਰਨਗੇ।

ਉਨ੍ਹਾਂ ਕਿਹਾ ਕਿ 28 ਮਾਰਚ ਨੂੰ ਸਾਰੇ ਡੀ.ਸੀ. ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ 11 ਵਜੇ ਮੰਗ ਪੱਤਰ ਸੌਂਪਿਆ ਜਾਵੇਗਾ ਤੇ 24 ਮਾਰਚ ਨੂੰ ਸਾਰੀਆਂ ਜਥੇਬੰਦੀਆਂ ਦੀ ਇਕ ਮੀਟਿੰਗ ਹੋਵੇਗੀ। ਆਗੂਆਂ ਨੇ ਅੱਗੇ ਕਿਹਾ ਕਿ 28 ਮਾਰਚ ਨੂੰ ਜਬਰ ਵਿਰੋਧੀ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ ਮੀਟਿੰਗ ਕਰਨ ਲਈ ਤਿਆਰ ਹਾਂ ਪਰ ਪਹਿਲਾਂ ਸਰਕਾਰ ਪੰਜਾਬ ਦਾ ਮਾਹੌਲ ਸ਼ਾਂਤ ਕਰੇ।ਉੱਧਰ ਬੀਕੇਯੂ ਉਗਰਾਹਾਂ ਵੱਲੋਂ ਪਹਿਲਾਂ ਹੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ ਕੀਤਾ ਗਿਆ ਸੀ।

Published on: ਮਾਰਚ 21, 2025 4:17 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।