ਲੁਧਿਆਣਾ, 22 ਮਾਰਚ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਦੇਰ ਰਾਤ ਇੱਕ ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਅਧਿਆਪਕਾ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਪੁਲਿਸ ਅੱਜ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਕਰੇਗੀ।
ਮ੍ਰਿਤਕ ਅਧਿਆਪਕਾ ਦਾ ਨਾਂ ਜੋਤੀ (22) ਹੈ। ਉਹ ਸ਼ਿਮਲਾਪੁਰੀ ਦੇ ਪ੍ਰੀਤ ਨਗਰ ਇਲਾਕੇ ਦੀ ਰਹਿਣ ਵਾਲੀ ਹੈ। ਜਾਂਚ ਅਧਿਕਾਰੀ ਏਐਸਆਈ ਬਚਿੱਤਰ ਸਿੰਘ ਅਨੁਸਾਰ ਮ੍ਰਿਤਕ ਜੋਤੀ ਦੇ ਪਰਿਵਾਰ ਵਿੱਚ ਉਸ ਦੀ ਮਾਂ ਅਤੇ ਦੋ ਵੱਡੇ ਭਰਾ ਹਨ। ਉਸ ਦੇ ਪਿਤਾ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।
ਸ਼ੁੱਕਰਵਾਰ ਦੇਰ ਰਾਤ ਪੁਲਸ ਨੂੰ ਸੂਚਨਾ ਮਿਲੀ ਕਿ ਪ੍ਰੀਤ ਨਗਰ ਇਲਾਕੇ ‘ਚ ਇਕ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।
Published on: ਮਾਰਚ 22, 2025 11:36 ਪੂਃ ਦੁਃ