ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ :
ਭਲਕੇ 23 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 25 ਦੀ ਰੈਲੀ ਗਰਾਊਂਡ ਵਿੱਚ ਹਨੀ ਸਿੰਘ ਦਾ ਸ਼ੋਅ ਹੋਵੇਗਾ। ਹਨੀ ਸਿੰਘ ਦੇ ਸ਼ੋਅ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਵੱਲੋਂ ਚੰਡੀਗੜ੍ਹ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਲਈ ਹੁਕਮ ਦਿੱਤੇ ਹਨ। ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਰੈਲੀ ਗਰਾਊਂਡ ਦਾ ਜਾਇਜ਼ਾ ਲਿਆ ਗਿਆ। ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਇਜਰੀ ਵੀ ਜਾਰੀ ਕੀਤੀ ਗਈ ਹੈ।

Published on: ਮਾਰਚ 22, 2025 6:41 ਬਾਃ ਦੁਃ