ਸਹਾਰਨਪੁਰ, 22 ਮਾਰਚ, ਦੇਸ਼ ਕਲਿੱਕ ਬਿਓਰੋ :
ਭਾਜਪਾ ਆਗੂ ਨੇ ਅੱਜ ਦੁਪਹਿਰ ਸਮੇਂ ਪਤਨੀ ਅਤੇ ਤਿੰਨ ਬੱਚਿਆਂ ਉਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦੋ ਪੁੱਤਾਂ ਅਤੇ ਇਕ ਧੀ ਦੀ ਮੌਤ ਹੋ ਗਈ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਪਤਨੀ ਦਾ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਅੱਜ ਜਦੋਂ ਲੋਕਾਂ ਨੇ ਗੋਲੀਆਂ ਦੀ ਆਵਾਜ਼ ਸੁਣੀ ਤਾਂ ਲੋਕ ਇਕੱਠੇ ਹੋ ਗਏ। ਪਰਿਵਾਰ ਦੇ ਚਾਰ ਮੈਂਬਰ ਜ਼ਮੀਨ ਉਤੇ ਪਏ ਸਨ। ਆਰੋਪੀ ਜਦੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਿਆ ਤਾਂ ਲੋਕਾਂ ਨੇ ਫੜ੍ਹ ਲਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਤਿੰਨ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਕਸਬਾ ਗੰਗੋਹ ਦੇ ਪਿੰਡ ਸਾਂਗਾ ਠੇੜਾ ਦੇ ਰਹਿਣ ਵਾਲੇ ਭਾਜਪਾ ਯੂਵਾ ਮੋਰਚਾ ਦੇ ਮੀਤ ਪ੍ਰਧਾਨ ਰੋਹਿਲਾ ਨੇ ਪਤਨੀ ਨੇਹਾ ਅਤੇ ਤਿੰਨ ਬੱਚਿਆਂ ਉਤੇ ਲਾਈਸੈਂਸੀ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀਜਾ ਰਹੀ ਹੈ।
Published on: ਮਾਰਚ 22, 2025 5:39 ਬਾਃ ਦੁਃ