ਰੈਸਲਰ ਅਧਿਆਪਕ ਨੂੰ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣਾ ਮਹਿੰਗਾ ਪਿਆ 

ਪੰਜਾਬ

 

ਸ੍ਰੀ ਚਮਕੌਰ ਸਾਹਿਬ ਮੋਰਿੰਡਾ: 22 ਮਾਰਚ, ਭਟੋਆ

ਜੀਨੀਅਸ ਇੰਟਰਨੈਸ਼ਨਲ ਸਕੂਲ ਦੇ ਅਧਿਆਪਕ ਅਤੇ ਰੈਸਲਰ ਵੱਲੋਂ ਇੱਕ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੱਲੋਂ ਇਸ ਰੈਸਲਰ ਅਧਿਆਪਕ ਨੂੰ ਗੱਡੀ ਦੀ ਫੇਟ ਮਾਰ ਕੇ ਸੱਟਾਂ ਮਾਰੀਆਂ ਗਈਆਂ ਤੇ ਜਾਨੋ ਮਾਰਨੀਆਂ ਧਮਕੀਆਂ ਦਿੱਤੀਆਂ ਗਈਆਂ।

 ਇਸ ਸਬੰਧੀ ਸ੍ਰੀ ਚਮਕੌਰ ਸਾਹਿਬ  ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜੁਝਾਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 13, ਸ੍ਰੀ ਚਮਕੌਰ ਸਾਹਿਬ ਵੱਲੋਂ ਪੁਲਿਸ ਕੋਲ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਕਿ ਉਹ ਆਪਣੇ ਹੀ ਵਾਰਡ ਦੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਮਹਿੰਦਰ ਸਿੰਘ ਨੂੰ ਨਸ਼ਿਆਂ ਦਾ ਸੇਵਨ ਕਰਨ ਤੋਂ ਰੋਕਦਾ ਸੀ ਜਿਸ ਨੇ ਉਸ ਨੂੰ ਪਹਿਲਾਂ ਗੁਰਦੁਆਰਾ ਸਾਹਿਬ ਦੇ ਅੱਗੇ ਰੋਕਿਆ ਤੇ ਜਾਨੋ  ਮਾਰਨ ਦੀਆਂ ਧਮਕੀਆਂ ਦਿੱਤੀਆਂ, ਅਤੇ ਜਦੋਂ ਉਹ ਇਸ ਸਬੰਧੀ ਆਪਣੇ ਪਿਤਾ ਨਾਲ ਥਾਣੇ ਰਿਪੋਰਟ ਦਰਜ ਕਰਵਾਉਣ ਲਈ ਜਾ ਰਿਹਾ ਸੀ ਤਾਂ ਗੁਰਪ੍ਰੀਤ ਸਿੰਘ ਨੇ  ਗੱਡੀ ਨੰਬਰ ਪੀਬੀ 12 Y 3823, ਪਿੱਛੋਂ ਲਿਆ ਕੇ ਉਸ ਵਿੱਚ ਮਾਰੀ ਜਿਸ ਕਾਰਨ ਉਹ ਧਰਤੀ ਤੇ ਡਿੱਗ ਪਿਆ ਤੇ ਉਸਦੇ ਕਾਫੀ ਸੱਟਾਂ ਵੱਜੀਆਂ। ਜੁਝਾਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਸੰਨੀ ਨੇ ਉਸ ਨੂੰ ਜਾਨੋ ਮਾਰਨ ਦੀ ਨੀਅਤ ਨਾਲ ਉਸ ਤੇ ਹਮਲਾ ਕੀਤਾ ਹੈ।ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜੁਝਾਰ ਸਿੰਘ ਵੱਲੋਂ ਲਿਖਵਾਏ ਬਿਆਨ ਦੇ ਅਧਾਰ ਤੇ ਗੁਰਪ੍ਰੀਤ ਸਿੰਘ ਉਰਫ ਸੰਨੀ ਵਿਰੁੱਧ ਬੀਐਨ ਐਸ ਦੀਆਂ ਵੱਖ ਵੱਖ ਧਰਾਵਾਂ ਅਧੀਨ ਮੁਕਦਮਾ ਨੰਬਰ  33 ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Published on: ਮਾਰਚ 22, 2025 7:49 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।